DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਕਸੂਦਾਂ ਗੋਲੀਕਾਂਡ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਦੋ ਪਿਸਤੌਲ, 15 ਕਾਰਤੂਸ ਤੇ ਨਸ਼ੀਲੇ ਪਦਾਰਥ ਬਰਾਮਦ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਜਲੰਧਰ ਦੀ ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿੱਚ ਹੋਏ ਗੋਲੀਕਾਂਡ ਦੇ ਮਾਮਲੇ ਵਿੱਚ ਸੁਲਤਾਨਪੁਰ ਲੋਧੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਸ ਪੀ ਗੌਰਵ ਤੂਰਾ ਦੇ ਨਿਰਦੇਸ਼ਾਂ, ਐੱਸ ਪੀ (ਡੀ) ਹਰਿੰਦਰ ਸਿੰਘ ਗਿੱਲ ਅਤੇ ਏ ਐੱਸ ਪੀ ਧੀਰੇਂਦਰ ਵਰਮਾ ਦੀ ਨਿਗਰਾਨੀ ਹੇਠ ਪੁਲੀਸ ਨੇ ਪਹਿਲਾਂ ਗਾਜੀਪੁਰ ਰੋਡ ਤੋਂ ਅਮਨਦੀਪ ਸਿੰਘ ਵਾਸੀ ਕਾਰਦਗਾਰਾ ਨੂੰ ਕਾਬੂ ਕੀਤਾ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਉਸ ਕੋਲੋਂ ਦੋ ਪਿਸਤੌਲ, 10 ਕਾਰਤੂਸ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਉਸ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਮਕਸੂਦਾਂ ਮੰਡੀ ਵਿੱਚ ਗੋਲੀ ਚਲਾਈ ਸੀ, ਜਿੱਥੇ ਮੋਨੂੰ ਪੁਰੀ ਦੀ ਲੱਤ ਵਿੱਚ ਗੋਲੀ ਲੱਗੀ ਸੀ। ਪੁਲੀਸ ਮੁਤਾਬਕ, ਮੁਲਜ਼ਮ ਨੇ ਦੱਸਿਆ ਕਿ ਇੱਕ ਹਥਿਆਰ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਨਵਾਂਸ਼ਹਿਰ ਦਾ ਹੈ, ਜਿਸ ਤੋਂ ਬਾਅਦ ਪੁਲੀਸ ਨੇ ਫੌਰੀ ਕਾਰਵਾਈ ਕਰਦਿਆਂ ਗੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁਲੀਸ ਨੇ ਦੋਵਾਂ ਦੀ ਨਿਸ਼ਾਨਦੇਹੀ ’ਤੇ 100 ਗ੍ਰਾਮ ਹੈਰੋਇਨ, 20 ਗ੍ਰਾਮ ਆਈਸ (ਕ੍ਰਿਸਟਲ ਮੈਥ) ਅਤੇ ਪੰਜ ਹੋਰ ਕਾਰਤੂਸ ਬਰਾਮਦ ਕੀਤੇ ਗਏ, ਜਿਸ ਕਾਰਨ ਕੇਸ ਵਿੱਚ ਹੋਰ ਧਾਰਾਵਾਂ ਜੋੜ ਗਈਆਂ ਹਨ। ਪੁਲੀਸ ਮੁਤਾਬਕ ਇਹ ਦੋਵੇਂ ਗੈਂਗਸਟਰ ਸੋਨੂੰ ਖਤਰੀ ਦੇ ਸਾਥੀ ਹਨ ਅਤੇ ਪਹਿਲਾਂ ਵੀ ਕਤਲ ਵਰਗੇ ਸੰਗੀਨ ਮਾਮਲਿਆਂ ਵਿੱਚ ਜੇਲ੍ਹ ਕੱਟ ਚੁੱਕੇ ਹਨ। ਇਕੱਲੇ ਗੁਰਪ੍ਰੀਤ ਗੋਪੀ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਹੁਣ ਇਸ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਜੁਟੀ ਹੋਈ ਹੈ।

Advertisement
Advertisement
×