ਫਗਵਾੜਾ: ਸਿਟੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ1ਾਮ ਹੈਰੋਇਨ ਬਰਾਮਦ ਕਰਕੇ ਧਾਰਾ 21-61-85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਪੀ ਮੁਖ਼ਤਿਆਰ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੁਨੀਸ਼ ਕੁਮਾਰ ਉਰਫ਼ ਮਨੀ ਵਾਸੀ ਮੁੰਡੀਆਂ ਕਲਾਂ ਗੁਰੂ ਨਾਨਕ ਨਗਰ ਥਾਣਾ ਮੁੰਡੀਆਂ ਕਲਾਂ ਜ਼ਿਲ੍ਹਾ ਲੁਧਿਆਣਾ, ਦਲਜੀਤ ਸਿੰਘ ਉਰਫ਼ ਰਾਜਾ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕੋਟਲੀ ਖੱਖਿਆਂ (ਜਲੰਧਰ) ਵਜੋਂ ਹੋਈ ਹੈ। -ਪੱਤਰ ਪ੍ਰੇਰਕ