ਪੱਤਰ ਪ੍ਰੇਰਕ
ਤਰਨ ਤਾਰਨ, 5 ਸਤੰਬਰ
ਇਲਾਕੇ ਦੇ ਪਿੰਡ ਮੱਲੀਆ ਵਾਸੀ ਦੋ ਜਣਿਆਂ ਨੂੰ ਆਪਣੇ ਪਿੰਡ ਦੀ ਇਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲੀਸ ਨੇ ਸ਼ਨਿਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ| ਕੇਸ ਦੀ ਜਾਂਚ ਕਰਦੇ ਪੁਲੀਸ ਅਧਿਕਾਰੀ ਏਐੱਸਆਈ ਗੱਜਣ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਬੱਬਲੂ ਤੇ ਸਤਪਾਲ ਸਿੰਘ ਲਾਡੀ ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ ਔਰਤ ਦੇ ਪਰਿਵਾਰ ਨੂੰ ਇਸ ਬਾਰੇ ਉਸ ਵੇਲੇ ਪਤਾ ਲੱਗਾ ਜਦੋਂ ਉਸ ਨੇ ਕਰੀਬ ਇਕ ਹਫਤਾ ਪਹਿਲਾਂ ਬੱਚੇ ਨੂੰ ਜਨਮ ਦਿੱਤਾ| ਪੀੜਤ ਔਰਤ ਵਿਆਹ ਮਗਰੋਂ ਸਹੁਰੇ ਵਾਲਿਆਂ ਨਾਲ ਅਨਬਨ ਹੋਣ ਕਰਕੇ ਪੇਕੇ ਘਰ ਆਪਣੇ ਭਰਾ ਕੋਲ ਰਹਿ ਰਹੀ ਸੀ| ਪੀੜਤ ਔਰਤ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਮੁਲਜ਼ਮ ਬਲਾਤਕਾਰ ਕਰਨ ਮਗਰੋਂ ਇਸ ਬਾਰੇ ਕਿਸੇ ਨੂੰ ਦੱਸਣ ਤੇ ਉਸਨੂੰ ਤੇ ਉਸ ਦੇ ਭਰਾ ਨੂੰ ਜਾਨੋ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਸਨ| ਮੁਲਜ਼ਮਾਂ ਵਿਰੁੱਧ ਧਾਰਾ 376, 506 ਅਧੀਨ ਕੇਸ ਦਰਜ ਕੀਤਾ ਗਿਆ ਹੈ| ਮੁਲਜ਼ਮਾਂ ਨੂੰ ਅੱਜ ਇਥੋਂ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ|