ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ
ਪੱਤਰ ਪ੍ਰੇਰਕ ਜਲੰਧਰ, 5 ਜੁਲਾਈ ਥਾਣਾ ਆਦਮਪੁਰ ਦੀ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 20 ਗਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਐੱਸਪੀ ਆਦਮਪੁਰ ਕੁਲਵੰਤ ਸਿੰਘ ਨੇ ਦੱਸਿਆ ਕਿ ਐੱਸਆਈ ਪਰਮਜੀਤ ਸਿੰਘ ਸਣੇ ਪੁਲੀਸ ਪਾਰਟੀ ਗਸ਼ਤ...
Advertisement
ਪੱਤਰ ਪ੍ਰੇਰਕ
ਜਲੰਧਰ, 5 ਜੁਲਾਈ
Advertisement
ਥਾਣਾ ਆਦਮਪੁਰ ਦੀ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 20 ਗਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਐੱਸਪੀ ਆਦਮਪੁਰ ਕੁਲਵੰਤ ਸਿੰਘ ਨੇ ਦੱਸਿਆ ਕਿ ਐੱਸਆਈ ਪਰਮਜੀਤ ਸਿੰਘ ਸਣੇ ਪੁਲੀਸ ਪਾਰਟੀ ਗਸ਼ਤ ਦੌਰਾਨ ਅਲਾਵਲਪੁਰ ਤੋਂ ਲੇਸੜੀਵਾਲ ਵੱਲ ਜਾ ਰਹੇ ਸਨ ਤਾਂ ਮੋਟਰਸਾਈਕਲ ’ਤੇ ਆਉਂਦੇ ਦੋ ਵਿਅਕਤੀ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਸੰਦੀਪ ਪਾਲ ਤੇ ਦਲਵੀਰ ਸਿੰਘ ਵਜੋਂ ਹੋਈ। ਪੁਲੀਸ ਨੇ ਜਦੋਂ ਸੰਦੀਪ ਪਾਲ ਵੱਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਤਾਂ 10 ਗਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਦਲਵੀਰ ਸਿੰਘ ਵੱਲ਼ੋਂ ਸੁੱਟੇ ਲਿਫਾਫੇ ’ਚੋਂ 10 ਗਰਾਮ ਹੈਰੋਇਨ ਅਤੇ 150 ਨਸ਼ੇ ਦੀਆਂ ਗੋਲੀਆ ਬਰਾਮਦ ਹੋਈਆ। ਥਾਣਾ ਆਦਮਪੁਰ ਜਲੰਧਰ ਦਿਹਾਤੀ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਸੰਦੀਪ ਕੁਮਾਰ ਤੇ ਦਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement