ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 2 ਮਾਰਚ
ਇਥੋਂ ਦੀ ਪੁਲੀਸ ਨੇ ਇਕ ਵਿਅਕਤੀ ਨੂੰ 810 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲੀਸ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਮੁਖਬਰ ਦੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਬਾਬਾ ਭਾਈ ਮੂਲ ਚੰਦ ਸਾਹਿਬ ਰੋਡ ’ਤੇ ਆਪਣੇ ਗਾਹਕਾਂ ਨੂੰ ਨਸ਼ੀਲੀਆਂ ਦਵਾਈਆਂ ਵੇਚਣ ਲਈ ਖੜ੍ਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 810 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਨਾਮ ਸ਼ਹਿਰ ਦੇ ਸੋਨੀ ਸਿੰਘ ਵਜੋਂ ਹੋਈ ਜੋ ਇਹ ਨਸ਼ੀਲੀਆਂ ਗੋਲੀਆਂ ਸੁਨਾਮ ਦੇ ਹੀ ਹਰਜਿੰਦਰ ਸਿੰਘ ਉਰਫ ਆਡਾ ਤੋਂ ਲਿਆਕੇ ਵੇਚਣ ਦਾ ਧੰਦਾ ਕਰਦਾ ਸੀ। ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਸੋਨੀ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਦੋਂ ਕਿ ਇਸ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਹਰਜਿੰਦਰ ਸਿੰਘ ਉਰਫ ਆਡਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਮਾਣਾ (ਸੁਭਾਸ਼ ਚੰਦਰ): ਪੁਲੀਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ। ਸਦਰ ਪੁਲੀਸ ਮੁਖੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਏਐੱਸਆਈ ਨਰਾਤਾ ਰਾਮ ਸਣੇ ਪੁਲੀਸ ਪਾਰਟੀ ਪਿੰਡ ਅਸਮਾਨਪੁਰ ’ਚ ਗਸ਼ਤ ’ਤੇ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲੈਣ ’ਤੇ 1020 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਢਾਈ ਕਿਲੋ ਅਫ਼ੀਮ ਬਰਾਮਦ
ਸਮਾਣਾ (ਪੱਤਰ ਪ੍ਰੇਰਕ): ਐੱਸਟੀਐੱਫ ਦੀ ਟੀਮ ਨੇ ਗੁਰਦਿਆਲ ਪੂਰਾ ਬੀੜ ਨੇੜੇ ਨਾਕੇ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਕੇ 2 ਕਿਲੋ 595 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਦੌਲਤ ਰਾਮ ਵਾਸੀ ਪਿੰਡ ਦਾਬਣ ਖੇੜੀ ਥਾਣਾ ਗੁਹਲਾ ਅਤੇ ਰੋਹਿਤ ਕੁਮਾਰ ਵਜੋਂ ਹੋਈ ਹੈ। ਐੱਸਟੀਐੱਫ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਤਸਕਰੀ ਕਰਨ ਦੇ ਆਦੀ ਹਨ।