DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ

ਵਿਦਿਆਰਥੀਆਂ ਨੂੰ ਭਾਰਤੀ ਹਥਿਆਰਬੰਦ ਫ਼ੌਜਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਮਿਲਟਰੀ ਲਿਟਰੇਚਰ ਫੈਸਟੀਵਲ ਦੀ ਝਲਕ। -ਫੋਟੋ: ਵਿਸ਼ਾਲ ਕੁਮਾਰ
Advertisement

ਖਾਲਸਾ ਕਾਲਜ ਵਿੱਚ ਅੱਜ ਆਰੰਭ ਹੋਏ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ’ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਹੋਰਨਾਂ ’ਚ ਰਾਜਦੂਤ ਨਵਤੇਜ ਸਿੰਘ ਸਰਨਾ, ਸਾਬਕਾ ਰਾਜਦੂਤ ਅਤੇ ਲੇਖਕ ਨਵਦੀਪ ਸਿੰਘ ਸੂਰੀ, ਲੈਫਟੀਨੈਂਟ ਜਨਰਲ (ਡਾ.) ਜੇ ਐੱਸ ਚੀਮਾ ਅਤੇ ਮੇਜਰ ਜਨਰਲ ਹਰਵਿਜੈ ਸਿੰਘ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਉੱਘੇ ਡਿਪਲੋਮੈਟਾਂ, ਸਾਬਕਾ ਫੌਜੀ ਅਧਿਕਾਰੀਆਂ, ਲੇਖਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਕੌਮੀ ਸੁਰੱਖਿਆ, ਕੌਮਾਂਤਰੀ ਮਾਮਲਿਆਂ ਅਤੇ ਇਤਿਹਾਸ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਫੌਜ ’ਚ ਕਰੀਅਰ ਨਾਲ ਜੁੜੇ ਵੱਖ-ਵੱਖ ਮੌਕਿਆਂ ਅਤੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ’ਚ ਕਰੀਅਰ ਬਣਾਉਣ ਅਤੇ ਦੇਸ਼ ਸੇਵਾ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਮੁੱਖ ਆਕਰਸ਼ਣ ਫੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਰਹੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ ਫੌਜੀ ਹਥਿਆਰਾਂ ਅਤੇ ਨਿਗਰਾਨੀ ਪ੍ਰਣਾਲੀਆਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ। ਪ੍ਰਦਰਸ਼ਨੀ ’ਚ ਟੀ-72 ਟੈਂਕ, ਬੀ ਐੱਮ ਪੀ, ਐੱਲ-70 ਐਂਟੀ-ਏਅਰਕਰਾਫਟ ਗੰਨ, ਜ਼ੈੱਡ ਯੂ-23 ਐਂਟੀ-ਏਅਰਕਰਾਫਟ ਸਿਸਟਮ, ਡਰੋਨ, ਆਧੁਨਿਕ ਫੌਜੀ ਵਾਹਨ, ਰਡਾਰ, ਨਾਈਟ-ਵਿਜ਼ਨ ਉਪਕਰਨ ਅਤੇ ਛੋਟੇ ਹਥਿਆਰ ਪ੍ਰਦਰਸ਼ਿਤ ਕੀਤੇ ਗਏ। ਇਹ ਪ੍ਰਦਰਸ਼ਨੀ ਭਲਕੇ ਵੀ ਚੱਲੇਗੀ।

Advertisement

Advertisement
Advertisement
×