ਧੁੰਦ ਕਾਰਨ ਵਾਪਰੇ ਹਾਦਸੇ ’ਚ ਦੋ ਜ਼ਖ਼ਮੀ
ਇਥੇ ਅੱਡਾ ਰਾਏਪੁਰ ਰਸੂਲਪੁਰ ਵਿੱਚ ਸੰਘਣੀ ਧੁੰਦ ਕਾਰਨ ਕੰਟੇਨਰ ਅਤੇ ਕਾਰ ਦੀ ਟੱਕਰ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ। ਐੱਸ ਐੱਸ ਦੀ ਟੀਮ ਦੇ ਇੰਚਾਰਜ ਏ ਐੱਸ ਆਈ ਰਣਧੀਰ ਸਿੰਘ ਨੇ ਦੱਸਿਆ ਕਿ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ...
Advertisement
ਇਥੇ ਅੱਡਾ ਰਾਏਪੁਰ ਰਸੂਲਪੁਰ ਵਿੱਚ ਸੰਘਣੀ ਧੁੰਦ ਕਾਰਨ ਕੰਟੇਨਰ ਅਤੇ ਕਾਰ ਦੀ ਟੱਕਰ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ। ਐੱਸ ਐੱਸ ਦੀ ਟੀਮ ਦੇ ਇੰਚਾਰਜ ਏ ਐੱਸ ਆਈ ਰਣਧੀਰ ਸਿੰਘ ਨੇ ਦੱਸਿਆ ਕਿ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਲੋਕਾਂ ਤੋਂ ਪੁੱਛਣ ’ਤੇ ਪਤਾ ਲੱਗਾ ਕਿ ਕੰਟੇਨਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਮੌਕੇ ’ਤੇ ਪਹੁੰਚੀ ਐੱਸ ਐੱਸ ਐੱਫ ਟੀਮ ਅਤੇ ਏ ਐੱਸ ਆਈ ਲਖਵਿੰਦਰ ਸਿੰਘ ਨੇ ਦੋ ਘੰਟੇ ਦੀ ਜਦੋ ਜਹਿਦ ਤੋਂ ਬਾਅਦ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਥਾਣਾ ਮਕਸੂਦਾ ਤੋਂ ਆਈ ਓ ਏ ਐੱਸ ਆਈ ਸਤਨਾਮ ਸਿੰਘ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਸ਼ੁਰੂ ਕੀਤੀ।
Advertisement
Advertisement
×

