ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਇਥੇ ਮੇਨ ਰੋਡ ’ਤੇ ਮੋਟਰਸਾਈਕਲ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਵਿਚ 2 ਵਿਅਕਤੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 6 ਵਜੇ ਦੇ ਕਰੀਬ ਬੱਸ ਸਟੈਂਡ ਨੇੜੇ ਮੋਟਰਸਾਈਕਲ ਚਾਲਕ ਬੱਸ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰਦੇ ਹੋਏ ਐਕਟਿਵਾ ਨਾਲ ਟਕਰਾ ਗਿਆ। ਜਿਸ ਕਾਰਨ ਮੋਟਰਸਾਈਕਲ ਚਾਲਕ ਹਰਮੇਸ਼ ਲਾਲ ਵਾਸੀ ਆਦਮਪੁਰ ਅਤੇ ਐਕਟਿਵਾ ਚਾਲਕ ਮਨਜੀਤ ਕੌਰ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਹਰਮੇਸ਼ ਲਾਲ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।