ਹਾਦਸੇ ’ਚ ਦੋ ਦੀ ਮੌਤ
ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ’ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਨੇੜੇ ਸੜਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਐੱਸ ਐੱਚ ਓ ਸਦਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਕੇਸ਼ ਅਤੇ ਮੁਨਾਜ਼ਿਬ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ...
Advertisement
ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ’ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਨੇੜੇ ਸੜਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਐੱਸ ਐੱਚ ਓ ਸਦਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਕੇਸ਼ ਅਤੇ ਮੁਨਾਜ਼ਿਬ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਟਾਟਾ ਏਸ ’ਚ ਸਵਾਰ ਸਨ ਤੇ ਇਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਕਿਸੇ ਵਾਹਨ ’ਚ ਜ਼ੋਰ ਨਾਲ ਵੱਜੀ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਇਨ੍ਹਾਂ ਦੀ ਮੌਤ ਹੋ ਗਈ। ਪੁਲੀਸ ਨੇ ਮੁਸ਼ਕਲ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।
Advertisement
Advertisement
×

