ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 23 ਫਰਵਰੀ
ਸੰਸਥਾ ‘ਨਰੋਆ ਪੰਜਾਬ’ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀ ਜਾ ਰਹੀ ਸੇਵਾ ਨੂੰ ਅੱਗੇ ਤੋਰਦਿਆਂ ਸਿਹਤ ਸੇੇਵਾਵਾਂ ਦੇ ਖੇਤਰ ਵਿੱਚ ਵੀ ਯੋਗਦਾਨ ਪਾਉਣਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਹੁਸੈਨਪੁਰ ਵਲੋਂ ਬਾਬਾ ਓਅੰਕਾਰ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਨੂੰ 2 ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ। ‘ਨਰੋਆ ਪੰਜਾਬ’ ਸੰਸਥਾ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਤੇ ਗੁਰਜੋਤ ਸਿੰਘ ਨੇ ਇਸ ਰਕਮ ਦਾ ਚੈੱਕ ਹਸਪਤਾਲ ਦੇ ਪ੍ਰਧਾਨ ਅਜਮੇਰ ਸਿੰਘ ਨੂੰ ਸੌਂਪਿਆ। ਅਜਮੇਰ ਸਿੰਘ ਨੇ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਇਲਾਕੇ ਭਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।