ਕਰੰਟ ਲੱਗਣ ਕਾਰਨ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ

ਕਰੰਟ ਲੱਗਣ ਕਾਰਨ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 15 ਸਤੰਬਰ

ਪੁੱਡਾ ਕੰਪਲੈਕਸ ਵਿੱਚ ਨਿਰਮਾਣ ਅਧੀਨ ਇਮਾਰਤ ਦੇ ਪਿੱਛਲੇ ਪਾਸੇ ਸ਼ਟਰਿੰਗ ਦਾ ਕੰਮ ਕਰਦੇ ਦੋ ਪਰਵਾਸੀ ਮਜ਼ਦੂਰਾਂ ਨੂੰ ਕਰੰਟ ਲੱਗ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਕੰਪਲੈਕਸ ਵਿਚ ਬਹੁਤ ਸਾਰੇ ਕਾਰੋਬਾਰੀ ਦਫਤਰ ਵੀ ਹਨ। ਜਿਸ ਇਮਾਰਤ ਦੇ ਪਿੱਛੇ ਘਟਨਾ ਵਾਪਰੀ ਹੈ, ਉਸ ਵਿਚ ਹਸਪਤਾਲ ਚੱਲ ਰਿਹਾ ਹੈ। ਇਨ੍ਹਾਂ ਸਾਰੀਆਂ ਇਮਾਰਤਾਂ ਦੇ ਵੱਡੇ ਜੈਨਰੇਟਰ ਪਿਛਲੇ ਪਾਸੇ ਹੀ ਰੱਖੇ ਹੋਏ ਹਨ। ਇਸ ਹਾਦਸੇ ਦੌਰਾਨ ਤਿੰਨ ਪਰਵਾਸੀ ਮਜ਼ਦੂਰ ਕੰਮ ਕਰ ਰਹੇ ਸਨ ਜਿਨ੍ਹਾਂ ਵਿਚੋਂ ਦੋ ਜਣਿਆਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਜਦਕਿ ਤੀਜਾ ਮਜ਼ਦੂਰ ਕਿਸੇ ਤਰ੍ਹਾਂ ਵਾਲ-ਵਾਲ ਬਚ ਗਿਆ। ਉਸ ਨੇ ਹੀ ਜਾ ਕੇ ਆਪਣੇ ਹੋਰ ਸਾਥੀਆਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨਵੀਂ ਬਾਰਾਂਦਰੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਇਨ੍ਹਾਂ ਦੋਵਾਂ ਮਜ਼ਦੂਰਾਂ ਨੂੰ ਕਰੰਟ ਕਿਵੇਂ ਲੱਗਾ ਇਸ ਦਾ ਖੁਲਾਸਾ ਨਹੀਂ ਹੋ ਸਕਿਆ। ਮਜ਼ਦੂਰਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਬੁਲਾਇਆ ਜਾ ਰਿਹਾ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਘਟਨਾ ਦੇ ਅਸਲ ਕਾਰਨਾਂ ਦੀ ਪਛਾਣ ਕੀਤੀ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All