ਚੋਣਾਂ ਲਈ ਦੋ ਨਾਮਜ਼ਦਗੀ ਪੱਤਰ ਦਾਖ਼ਲ
ਜ਼ਿਲ੍ਹਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਸਰੇ ਦਿਨ ਬਲਾਕ ਸਮਿਤੀ ਨਕੋਦਰ ਲਈ ਦੋ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ...
ਜ਼ਿਲ੍ਹਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਸਰੇ ਦਿਨ ਬਲਾਕ ਸਮਿਤੀ ਨਕੋਦਰ ਲਈ ਦੋ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 4 ਦਸੰਬਰ ਤੱਕ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਜਲੰਧਰ ਵਿੱਚ ਜ਼ਿਲ੍ਹਾ ਪਰਿਸ਼ਦ ਦੇ 21 ਜ਼ੋਨਾਂ ਅਤੇ 11 ਬਲਾਕ ਸਮਿਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 ਨੂੰ ਹੋਵੇਗੀ।
ਫਗਵਾੜਾ ਬਲਾਕ ਸਮਿਤੀ ਲਈ ਤਿੰਨ ਨਾਮਜ਼ਦਗੀਆਂ
ਫਗਵਾੜਾ (ਜਸਬੀਰ ਚਾਨਾ): ਕਪੂਰਥਲਾ ਜ਼ਿਲ੍ਹੇ ’ਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਦੇ ਲਈ ਨਾਮਜ਼ਦਗੀਆਂ ਜਾਰੀ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੱਜ ਦੇ ਦਿਨ ਫਗਵਾੜਾ ਬਲਾਕ ਸਮਿਤੀ ਲਈ ਤਿੰਨ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਤਾਰੀਖ 4 ਦਸੰਬਰ ਦਿਨ ਵੀਰਵਾਰ ਨੂੰ ਹੋਵੇਗੀ।
ਬਲਾਕ ਸ਼ਾਹਕੋਟ ਤੇ ਲੋਹੀਆਂ ’ਚ ਕੋਈ ਨਾਮਜ਼ਦਗੀ ਨਹੀਂ
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਵੀ ਬਲਾਕ ਸ਼ਾਹਕੋਟ ਅਤੇ ਲੋਹੀਆਂ ਖਾਸ ’ਚ ਕੋਈ ਨਾਮਜ਼ਦਗੀ ਨਹੀਂ ਹੋਈ। ਬਲਾਕ ਸਮਿਤੀ ਸ਼ਾਹਕੋਟ ਦੇ ਰਿਟਰਨਿੰਗ ਅਫਸ਼ਰ ਮਨਦੀਪ ਸਿੰਘ ਅਤੇ ਲੋਹੀਆਂ ਖਾਸ ਦੇ ਰਿਟਰਨਿੰਗ ਅਫਸ਼ਰ ਜਸਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਪੰਚਾਇਤ ਸਮਿਤੀ ਚੋਣਾਂ ਲੜਨ ਵਾਲੇ ਕਿਸੇ ਵੀ ਉਮੀਦਵਾਰ ਨਾਮਜ਼ਦਗੀ ਨਹੀਂ ਭਰੀ।

