ਪੱਤਰ ਪ੍ਰੇਰਕ
ਜਲੰਧਰ, 23 ਮਾਰਚ
ਦਿਹਾਤੀ ਪੁਲੀਸ ਦੀ ਕ੍ਰਾਇਮ ਬ੍ਰਾਂਚ ਟੀਮ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਡੀਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਐੱਸਆਈ ਪਿੱਪਲ ਸਿੰਘ ਸਮੇਤ ਪੁਲੀਸ ਪਾਰਟੀ ਪਿੰਡ ਕੰਗਣੀਵਾਲ ਪੁਲੀ ਲੱਧੇਵਾਲੀ ਮੋੜ ਨੇੜੇ ਗਸ਼ਤ ਕਰ ਰਹੇ ਸਨ ਕਿ ਇੱਕ ਵਿਅਕਤੀ ਲੱਧੇਵਾਲੀ ਵੱਲੋਂ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਪੁਲੀਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਪਿਸ਼ਾਬ ਕਰਨ ਦੇ ਬਹਾਨੇ ਸੜਕ ਕਿਨਾਰੇ ਬੈਠ ਗਿਆ। ਇਸ ਦੌਰਾਨ ਪੁਲੀਸ ਵੱਲੋਂ ਕੀਤੀ ਪੁੱਛ-ਪੜਤਾਲ ਦੌਰਾਨ ਉਸ ਨੇ ਆਪਣਾ ਨਾਮ ਅਮਰਜੀਤ ਸਿੰਘ ਵਾਸੀ ਅਲੀ ਮੁੱਹਲਾ ਜਲੰਧਰ ਦੱਸਿਆ ਅਤੇ ਸੁੱਟੇ ਹੋਏ ਲਿਫਾਫਾ ਰੰਗ ਚੈੱਕ ਕਰਨ ‘ਤੇ ਉਸ ਵਿੱਚੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀ ਨੇ ਉਸ ਖ਼ਿਲਾਫ਼ ਥਾਣਾ ਪਤਾਰਾ ਵਿੱਚ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਇੰਸਪੈਕਟਰ ਨਿਰਮਲ ਸਿੰਘ ਸਮੇਤ ਪੁਲੀਸ ਪਾਰਟੀ ਸਮੇਤ ਕਿਸ਼ਨਗੜ੍ਹ ਹੁੰਦੇ ਹੋਏ ਆਦਮਪੁਰ ਵੱਲ ਨੂੰ ਜਾ ਰਹੇੇ ਸੀ ਪਿੰਡ ਦੋਲਤਪੁਰ ਵੱਲ ਨੂੰ 100 ਗੱਜ ਅੱਗੇ ਪੁੱਜੀ ਤਾਂ ਸਾਹਮਣੇ ਤੋ ਇਕ ਮੋਟਰਸਾਇਕਲ ‘ਤੇ ਇਕ ਨਜਵਾਨ ਸਵਾਰ ਆਉਂਦਾ ਦਿਖਾਈ ਦਿੱਤਾ। ਪੁਲੀਸ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੁੱਛਿਆ ਤਾਂ ਉਸ ਨੇ ਆਪਣਾ ਨਾਮ ਸਤਨਾਮ ਸਿੰਘ ਉਰਫ ਸੱਤਾ ਵਾਸੀ ਪਿੰਡ ਰਾਜਪੁਰ ਖਖਰੈਣ ਥਾਣਾ ਕੋਤਵਾਲੀ ਕਪੂਰਥਲਾ ਦੱਸਿਆ। ਜਾਂਚ ਕਰਨ ‘ਤੇ ਉਸ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਥਾਣਾ ਆਦਮਪੁਰ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।