ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 17 ਜੁਲਾਈ
ਬਲਾਚੌਰ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ਼ ਨਾਜਾਇਜ਼ ਅਸਲਾ ਅਤੇ ਹੈਰੋਇਨ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਮਨੋਹਰ ਲਾਲ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਧੌਲ ਵਿੱਚ ਮੌਜੂਦ ਸਨ ਕਿ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਦਿਨੇਸ਼ ਕੁਮਾਰ ਵਾਸੀ ਪਿੰਡ ਖੀਵੇਵਾਲ ਅਤੇ ਪ੍ਰਵੀਨ ਕੁਮਾਰ ਵਾਸੀ ਪਿੰਡ ਮਣਸੇਵਾਲ ਸ੍ਰੀਨਗਰ ਅਤੇ ਰਾਜਸਥਾਨ ਤੋਂ ਨਾਜਾਇਜ਼ ਅਸਲਾ ਅਤੇ ਹੈਰੋਇਨ ਲਿਆ ਕੇ ਬਲਾਚੌਰ ਦੇ ਇਲਾਕੇ ਵਿੱਚ ਵੇਚਣ ਲਈ ਆਈ-20 ਕਾਰ ਵਿੱਚ ਘੁੰਮ ਰਹੇ ਹਨ। ਪੁਲੀਸ ਵੱਲੋਂ ਉਕਤ ਦੋਵਾਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।