DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ’ਚ ਦੋ ਨੌਜਵਾਨ ਹਲਾਕ; ਇੱਕ ਜ਼ਖ਼ਮੀ

ਤੇਜ਼ ਰਫਤਾਰ ਫਾਰਚੂਨਰ ਨੇ ਮੋਟਰਸਾਇਕਲ ਸਵਾਰਾਂ ਨੂੰ ਦਰੜਿਆ; ਕਾਰ ਸਵਾਰ ਮੌਕੇ ਤੋਂ ਫਰਾਰ
  • fb
  • twitter
  • whatsapp
  • whatsapp
featured-img featured-img
ਹਾਦਸੇ ਵਿੱਚ ਨੁਕਸਾਨਿਆ ਗਿਆ ਮੋਟਰਸਾਈਕਲ।
Advertisement
ਇਥੇ ਲੰਘੀ ਰਾਤ ਦਸੂਹਾ-ਹਾਜੀਪੁਰ ਰੋਡ ਦੇ ਕਸਬਾ ਘੋਗਰਾ ਵਿੱਚ ਇਕ ਤੇਜ਼ ਰਫਤਾਰੀ ਫਾਰਚੂਨਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮਜੀਦ ਅਤੇ ਅੰਸ਼ ਵਜੋਂ ਹੋਈ ਹੈ, ਜਦੋਂਕਿ ਜ਼ਖਮੀ ਹੋਏ ਮਹਿਰਾਜ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਇਹ ਤਿੰਨੇ ਪਰਵਾਸੀ ਨੌਜਵਾਨ ਸਨ, ਜੋ ਫਰਨੀਚਰ ਅਤੇ ਰੰਗ-ਰੋਗਨ ਦਾ ਕੰਮ ਕਰਦੇ ਸਨ। ਰਾਤ ਕਰੀਬ ਨੌਂ ਵਜੇ ਇਹ ਤਿੰਨੇ ਨੋਜਵਾਨ ਆਪਣੇ ਮੋਟਰਸਾਈਕਲ ’ਤੇ ਹਾਜ਼ੀਪੁਰ ਵਾਲੇ ਪਾਸਿਓਂ ਦਸੂਹਾ ਵੱਲ ਆ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਫਾਰਚੂਨਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਮੋਟਰਸਾਈਕਲ ਸਵਾਰ ਮੌਕੇ ’ਤੇ ਦਮ ਤੋੜ ਗਏ। ਹਨੇਰੇ ਦਾ ਲਾਹਾ ਲੈਂਦਿਆਂ ਫਾਰਚੂਨਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਏਐੱਸਆਈ ਗੁਰਬਚਨ ਸਿੰਘ ਨੇ ਦੱਸਿਆ ਕਿ ਚਸ਼ਮਦੀਦਾਂ ਨੇ ਫਾਰਚੂਨਰ ਦਾ ਨੰਬਰ ਨੋਟ ਕਰਵਾ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।

Advertisement

ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਕਸਬਾ ਘੋਗਰਾ ਦੇ ਵਸਨੀਕਾਂ ਨੇ ਦੱਸਿਆ ਕਿ ਘੋਗਰਾ-ਹਾਜ਼ੀਪੁਰ ਰੋਡ ਖਸਤਾ ਹਾਲ ਹੋਣ ਪਿਛਲੇ ਕੁਝ ਮਹਿਨਿਆਂ ਤੋਂ ਲਗਾਤਾਰ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਦੱਸਿਆ ਸੜਕ ਵਿਚਕਾਰ ਵੱਡੇ ਅਤੇ ਡੂੰਘੇ ਟੋਏ ਪਏ ਹੋਏ ਹਨ ਜੋ ਮੀਂਹ ਪੈਣ ਕਾਰਨ ਭਰ ਜਾਂਦੇ ਹਨ, ਜਿਸ ਕਾਰਨ ਜਾਨਲੇਵਾ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਤੋਂ ਮੰਗ ਕੀਤੀ ਕਿ ਸੜਕ ਦੀ ਮੁਰੰਮਤ ਕਰਵਾ ਕਰੇ ਹਾਦਸਿਆਂ ਤੋਂ ਨਿਜਾਤ ਦਿਵਾਈ ਜਾਵੇ।

Advertisement
×