ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿੰਡ ਮੰਡਿਆਲੇ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਦੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਮਨਦੀਪ ਕੌਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬ ਦੀ...
Advertisement

ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿੰਡ ਮੰਡਿਆਲੇ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਦੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਮਨਦੀਪ ਕੌਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬ ਦੀ ਅਣਖ ਸਬਰ ਤੇ ਬਹਾਦਰੀ ਦੇ ਪ੍ਰਤੀਕ ਸਨ। ਊਧਮ ਸਿੰਘ ਨੇ ਪੰਜਾਬੀਆਂ ਦੇ ਕਾਤਲ ਦਾ ਕਤਲ ਕਰ ਕੇ ਗ਼ਦਰ ਪਾਰਟੀ ਦੀ ਸਾਮਰਾਜ ਵਿਰੁੱਧ ਛੇੜੇ ਗਏ ਸੰਘਰਸ਼ ਦੀ ਆਵਾਜ਼ ਨੂੰ ਬੁਲੰਦੀ ’ਤੇ ਪਹੁੰਚਾ ਦਿੱਤਾ ਸੀ। ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਨਵਜੋਤ ਸਿਆਣੀਵਾਲ ਨੇ ਕਿਹਾ ਕਿ ਅੱਜ ਦੀਆਂ ਸਰਕਾਰਾਂ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ’ਚ ਅਸਫਲ ਰਹੀਆਂ ਹਨ।

Advertisement
Advertisement