ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਮਈ
ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਅੱਜ ਇੱਥੇ ਡੀਏਵੀ ਕਾਲਜ ਵਿੱਚ ਡਿਗਰੀ ਵੰਡ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਰਨ ਵਾਲੇ 791 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਉਨ੍ਹਾਂ ਨਾਲ ਆਲ ਇੰਡੀਆ ਰੈੱਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਅਤੇ ਡੀ.ਏ.ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਵੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਡਿਫ਼ੈਂਸ ਮਨਿਸਟਰੀ ਦੇ ਸਟੈਟਜਿਕ ਸੈਟੇਲਾਈਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਨਵੀਂ ਸਿੱਖਿਆ ਨੀਤੀ ਦੇ ਅਧੀਨ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਪਲਾਇਨ ਨੂੰ ਰੋਕਣ ਲਈ ਕੇਂਦਰ ਸਰਕਾਰ ਆਪਣੀਆਂ ਵੱਖ-ਵੱਖ ਯੋਜਨਾਵਾਂ ਅਧੀਨ ਨੌਜਵਾਨਾਂ ਨੂੰ ਦੇਸ਼ ਅੰਦਰ ਹੀ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰ ਰਹੀ ਹੈ।