ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰੀ ਮੰਤਰੀ ਵੱਲੋਂ ਭਗਤ ਸਿੰਘ ਨੂੰ ਸ਼ਰਧਾਂਜਲੀ

ਸ਼ਹੀਦਾਂ ਦੇ ਮਿਸ਼ਨਾਂ ਦੀ ਧਾਰਨੀ ਬਣ ਕੇ ਚੱਲਦੀ ਹੈ ਭਾਜਪਾ: ਠਾਕੁਰ
ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਹੋਰ।
Advertisement

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਾਜਪਾ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਭਗਤ ਸਿੰਘ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ਅਤੇ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ ਗਈ। ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਖਟਕੜ ਕਲਾਂ ਪੁੱਜੇ। ਉਨ੍ਹਾਂ ਕਿਹਾ ਕਿ ਭਾਜਪਾ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦੇ ਹੋਏ ਉਨ੍ਹਾਂ ਦੇ ਮਿਸ਼ਨ ਦੀ ਧਾਰਨੀ ਬਣ ਕੇ ਚੱਲਦੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਦੀ ਸੋਚ ਨੂੰ ਤਸਦੀਕ ਕਰਨ ਦੀ ਲੋੜ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਦੇ ਮੈਂਬਰ ਮੋਟਰਸਾਈਕਲ ਰੈਲੀ ਦੇ ਰੂਪ ਵਿੱਚ ਨਵਾਂਸ਼ਹਿਰ ਤੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਖੜ ਕਲਾਂ ਪੁੱਜੇ। ਇਸ ਮੌਕੇ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬਹਿਰਾਮ ਵੀ ਮੌਜੂਦ ਸਨ।

ਕਾਦੀਆਂ (ਮਕਬੂਲ ਅਹਿਮਦ): ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਸਥਾਨਕ ਏ ਵੀ ਐੱਮ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਸਕੂਲ ਡਾਇਰੈਕਟਰ ਆਦਿਤਿਆ ਸਹਿਗਲ ਦੇ ਸਹਿਯੋਗ ਨਾਲ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਪਵਨ ਭਾਰਦਵਾਜ, ਮੀਤ ਪ੍ਰਧਾਨ ਸਰਵਨ ਸਿੰਘ ਧੰਦਲ, ਵਿਪਿਨ ਪਰਾਸ਼ਰ, ਪ੍ਰਦੀਪ ਸਹਿਗਲ ਅਤੇ ਮੀਡੀਆ ਇੰਚਾਰਜ ਮਕਬੂਲ ਅਹਿਮਦ ਘਨੋਕੇ ਵੀ ਮੌਜੂਦ ਸਨ। ਸਾਰੇ ਮੈਂਬਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisement

ਮੁਕੇਸ਼ ਵਰਮਾ ਨੇ ਕਿਹਾ ਕਿ ਭਗਤ ਸਿੰਘ ਅੱਜ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ, ਕਿਉਂਕਿ ਇਸ ਨੌਜਵਾਨ ਦੀ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਲਈ ਦਿੱਤੀ ਗਈ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਵਿਪਿਨ ਪਰਾਸ਼ਰ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

 

ਵਿਜੈ ਸਾਂਪਲਾ ਦੇ ਘਰ ਵਿੱਚ ਸਮਾਗਮ

ਫਗਵਾੜਾ (ਜਸਬੀਰ ਸਿੰਘ ਚਾਨਾ): ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਫਗਵਾੜਾ ਹਲਕਾ ਇੰਚਾਰਜ ਵਿਜੈ ਸਾਂਪਲਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਆਪਣੇ ਨਿਵਾਸ ਸਥਾਨ ’ਤੇ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਮਹਿਮਾਨ ਵਜੋਂ ਹੋਏ ਤੇ ਹਾਜ਼ਰ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਂਪਲਾ ਨੇ ਕਿਹਾ ਕਿ ਭਗਤ ਸਿੰਘ ਨੇ ਆਪਣੇ ਵਿਚਾਰਾਂ ਰਾਹੀਂ ਨੌਜਵਾਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕੀਤਾ ਤੇ ਦੇਸ਼ ਦੀ ਸੁਤੰਤਰਤਾ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੇ ਦੇਸ਼ ’ਚ ਆਜ਼ਾਦੀ ਦੀ ਲਹਿਰ ਨੂੰ ਹੋਰ ਤੇਜ਼ ਕੀਤਾ। ਸਾਂਪਲਾ ਨੇ ਕਿਹਾ ਕਿ ਭਗਤ ਸਿੰਘ ਦੇ ਲਿਖਣ ਪੜ੍ਹਨ ਦੇ ਸ਼ੌਕ ਤੇ ਉਨ੍ਹਾਂ ਦੀ ਜੇਲ੍ਹ ਡਾਇਰੀ ਉਨ੍ਹਾਂ ਦੇ ਸਾਹਿਤਕ ਪਿਆਰ ਦਾ ਸਬੂਤ ਹਨ। ਉਨ੍ਹਾਂ ਦੇ ਵਿਚਾਰ ਅੱਜ ਵੀ ਨੌਜਵਾਨਾਂ ਨੂੰ ਦੇਸ਼ ਭਗਤੀ, ਕੁਰਬਾਨੀ ਤੇ ਸਮਾਜਿਕ ਨਿਆਂ ਵੱਲ ਪ੍ਰੇਰਿਤ ਕਰਦੇ ਹਨ। ਇਸ ਮੌਕੇ ਬਲਭੱਦਰ ਸੈੱਨ ਦੁੱਗਲ, ਤੇਜਸਵੀ ਭਾਰਦਵਾਜ, ਮਹਿੰਦਰ ਥਾਪਰ, ਆਸ਼ੂ ਪੁਰੀ, ਡਾ. ਪਵਨ ਕੌਲ, ਰੁਕੀ ਸ਼ਰਮਾ, ਸ਼ਿਵਰੰਜਨ ਦੁੱਗਲ, ਰਾਜ ਕੁਮਾਰ ਰਾਣਾ, ਮਨਜੀਤ ਬਾਲੀ, ਸੁਰਿੰਦਰ ਜੌਰਡਨ, ਬੱਲੂ ਵਾਲੀਆ, ਵਿਨਾਇਕ ਪਰਾਸ਼ਰ, ਹਰਿੰਦਰ ਸਿੰਘ ਵਾਸੀਆ, ਹਰਿੰਦਰ ਸਿੰਘ ਬੈਂਸ, ਸਿਧਾਰਥ, ਸ਼ੁਕਲਾ ਰਾਏ, ਦੀਪਕ ਮਲਹੋਤਰਾ ਸਮੇਤ ਕਈ ਭਾਜਪਾ ਆਗੂ ਹਾਜ਼ਰ ਸਨ।

Advertisement
Show comments