Unique protest: ਟੁੱਟੀ ਸੜਕ ’ਤੇ ਝੋਨਾ ਲਾ ਕੇ ਰੋਸ ਪ੍ਰਦਰਸ਼ਨ
ਪਿੰਡ ਸੰਗ ਢੇਸੀਆਂ ਦੀ ਸੜਕ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਨੇ ਅਨੋਖੇ ਢੰਗ ਨਾਲ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਦੇ ਵਿਚਕਾਰ ਖੜ੍ਹੇ ਪਾਣੀ ਅਤੇ ਖੱਡਿਆਂ ਵਿੱਚ ਝੋਨਾ ਲਾ ਕੇ ਸਰਕਾਰ...
ਪਿੰਡ ਸੰਗ ਢੇਸੀਆਂ ਦੀ ਸੜਕ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਨੇ ਅਨੋਖੇ ਢੰਗ ਨਾਲ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਦੇ ਵਿਚਕਾਰ ਖੜ੍ਹੇ ਪਾਣੀ ਅਤੇ ਖੱਡਿਆਂ ਵਿੱਚ ਝੋਨਾ ਲਾ ਕੇ ਸਰਕਾਰ ਅਤੇ ਸਬੰਧਤ ਵਿਭਾਗ ਦੀ ਅਣਦੇਖੀ ਖ਼ਿਲਾਫ਼ ਵਿਰੋਧ ਜਤਾਇਆ। ਪਿੰਡ ਵਾਸੀ ਬੂਟਾ ਸਿੰਘ ਅਤੇ ਭੋਗਲ ਨੇ ਦੱਸਿਆ ਕਿ ਸੰਗ ਢੇਸੀਆਂ ਦੀ ਸੜਕ ਦੀ ਹਾਲਤ ਬਹੁਤ ਤਰਸਯੋਗ ਬਣ ਚੁੱਕੀ ਹੈ। ਸੜਕ ਉੱਤੇ ਥਾਂ-ਥਾਂ ਪਏ ਵੱਡੇ-ਵੱਡੇ ਖੱਡੇ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਇਹ ਸੜਕ ਕਾਫੀ ਲੰਮੇ ਸਮੇਂ ਤੋਂ ਟੁੱਟੀ ਹੋਈ ਹੈ ਅਤੇ ਕਈ ਵਾਰ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸੇ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਸੜਕ ਉੱਤੇ ਝੋਨਾ ਲਗਾ ਕੇ ਆਪਣਾ ਰੋਸ ਪ੍ਰਗਟਾਉਣਾ ਪਿਆ। ਸੜਕ ਉੱਤੇ ਹਰ ਸਮੇਂ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਲੋਕ ਇਨ੍ਹਾਂ ਖੱਡਿਆਂ ਵਿੱਚ ਡਿੱਗ ਕੇ ਜ਼ਖ਼ਮੀ ਵੀ ਹੋ ਚੁੱਕੇ ਹਨ।

