DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉੱਚ ਸਿੱਖਿਆ ਦੀਆਂ ਚੁਣੌਤੀਆਂ ਦੇ ਹੱਲ ਲਈ ਇੱਕਜੁਟਤਾ ਜ਼ਰੂਰੀ: ਕਟਾਰੀਆ

ਤਬਦੀਲੀ ਦੌਰਾਨ ਅਦਾਰਿਆਂ ਨੂੰ ਕਦਰਾਂ-ਕੀਮਤਾਂ ਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਾ ਭੁੱਲਣ ਦੀ ਤਾਕੀਦ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਕਰਦੇ ਹੋਏ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ।
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉੱਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਵੀਆਂ ਤਬਦੀਲੀਆਂ ਅਪਣਾਉਂਦਿਆਂ ਅਦਾਰਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਹੀਂ ਭੁੱਲਣੇ ਚਾਹੀਦੇ। ਖ਼ਾਲਸਾ ਯੂਨੀਵਰਸਿਟੀ ਵਿੱਚ ਅੱਜ ਸ੍ਰੀ ਕਟਾਰੀਆ ਨੇ ‘ਉੱਚ ਸਿੱਖਿਆ ਨੀਤੀ: ਨੈਵੀਗੇਟਿੰਗ ਗਲੋਬਲ ਚੁਣੌਤੀਆਂ ਅਤੇ ਰਾਸ਼ਟਰੀ ਤਰਜੀਹਾਂ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੱਧਰ ’ਤੇ ਉੱਭਰ ਰਹੇ ਬਦਲਾਅ ਸਬੰਧੀ ਤਿਆਰ-ਬਰ-ਤਿਆਰ ਰਹਿਣ ਲਈ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਨੂੰ ਸਮਾਵੇਸ਼ੀ ਵਿਕਾਸ, ਸਮਾਜਿਕ ਸਮਾਨਤਾ ਅਤੇ ਰੁਜ਼ਗਾਰ ਪੈਦਾ ਕਰਨ ਨੂੰ ਉਤਸ਼ਾਹਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਨੇ ਖ਼ਾਲਸਾ ਯੂਨੀਵਰਸਿਟੀ ਦੇ ਵਿਜ਼ਟਰ ਵਜੋਂ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ, ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਖੁਸ਼ਿਵੰਦਰ ਕੁਮਾਰ ਅਤੇ ਯੂ ਜੀ ਸੀ ਵੱਲੋਂ ਸੰਯੁਕਤ ਸਕੱਤਰ ਡਾ. ਅਮੋਲ ਐੱਮ ਅੰਧਾਰੇ ਨਾਲ ਯੂਨੀਵਰਸਿਟੀ ਦੀਆਂ ਪ੍ਰਸ਼ਾਸਨਿਕ ਅਤੇ ਅਕਾਦਮਿਕ ਕਾਰਵਾਈਆਂ ਸਬੰਧੀ ਜਾਣਕਾਰੀਆਂ ਹਾਸਲ ਕੀਤੀ।

Advertisement

ਸ੍ਰੀ ਕਟਾਰੀਆ ਨੇ ਕਿਹਾ ਕਿ ਖ਼ਾਲਸਾ ਕਾਲਜ ਸੁਸਾਇਟੀ ਜੋ ਕਿ 1890 ਤੋਂ ਸਿੱਖਿਆ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਪ੍ਰੋਫੈਸ਼ਨਲ ਕਾਲਜਿਜ਼, ਯੂਨੀਵਰਸਿਟੀ ਅਤੇ ਸਕੂਲ ਚਲਾ ਕੇ ਸਮਾਜ ਸੇਵਾ ਨੂੰ ਸਮਰਪਿਤ ਹੈ।

Advertisement

ਸ੍ਰੀ ਛੀਨਾ ਨੇ ਕਿਹਾ ਕਿ ਸਿੱਖਿਆ ਕੋਈ ਵਪਾਰ ਨਹੀਂ, ਸਗੋਂ ਨਿਰੋਇਆ ਸਮਾਜ ਸਿਰਜਣ ਦਾ ਜ਼ਰੀਆ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਆਪਣੀ ਇਸ ਪਲੇਠੀ ਦੀ ਕਾਨਫਰੰਸ ਕਰਕੇ ਇਕ ਪਹਿਲਕਦਮੀ ਕੀਤੀ ਹੈ, ਜਿਸ ਦਾ ਮੰਤਵ ਅਕਾਦਮਿਕ ਐਕਸੀਲੈਂਸ, ਨਵੀਨਤਾ ਅਤੇ ਪ੍ਰੋਫੈਸ਼ਨਲ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਅਤੇ ਡੀਨ ਫੈਕਲਟੀ ਆਫ਼ ਐਜੂਕੇਸ਼ਨ ਡਾ. ਖੁਸ਼ਿਵੰਦਰ ਕੁਮਾਰ ਨੇ ਕਿਹਾ ਕਿ ਕਾਨਫਰੰਸ ’ਚ ਵਿੱਦਿਅਕ ਮਾਹਿਰਾਂ ਵੱਲੋਂ ਨਵੀਂ ਵਿੱਦਿਅਕ ਨੀਤੀ ਨੂੰ ਅਪਨਾਉਣ ਬਾਰੇ ਜਾਣਕਾਰੀਆਂ ਸਾਂਝੀਆਂ ਕਰਨਾ ਸੀ।

Advertisement
×