DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫੱਤੂਢੀਂਗਾ ’ਚ ਬਲਾਕ ਸੰਮਤੀ ਚੋਣ ਦੌਰਾਨ ਹੰਗਾਮਾ: ਚੱਲੀਆਂ ਗੋਲੀਆਂ, ਚੋਣ ਰੱਦ

ਰਾਣਾ ਇੰਦਰਪ੍ਰਤਾਪ ਸਿੰਘ ਅਤੇ ‘ਆਪ’ ਆਗੂਆਂ ਵਿਚਾਲੇ ਟਕਰਾਅ; ਹੁਣ 4 ਅਪਰੈਲ ਨੂੰ HC ਦੇ ਨੁਮਾਇੰਦੇ ਦੀ ਨਿਗਰਾਨੀ ਹੇਠ ਹੋਵੇਗੀ ਚੋਣ

  • fb
  • twitter
  • whatsapp
  • whatsapp
featured-img featured-img
ਭਾਰਤੀ ਚੋਣ ਕਮਿਸ਼ਨ।
Advertisement

ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਵਿੱਚ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਦੌਰਾਨ ਸਿਆਸੀ ਮਾਹੌਲ ਉਸ ਸਮੇਂ ਭਖ ਗਿਆ ਜਦੋਂ ਮੌਕੇ ’ਤੇ ਫਾਇਰਿੰਗ ਹੋਣ ਕਾਰਨ ਦਹਿਸ਼ਤ ਫੈਲ ਗਈ। ਸੁਲਤਾਨਪੁਰ ਲੋਧੀ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਹੋਏ ਇਸ ਟਕਰਾਅ ਕਾਰਨ ਚੋਣ ਪ੍ਰਕਿਰਿਆ ਨੂੰ ਤੁਰੰਤ ਰੱਦ ਕਰਨਾ ਪਿਆ। ਰਾਣਾ ਇੰਦਰਪ੍ਰਤਾਪ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਨੇ ਉਨ੍ਹਾਂ ਦੇ ਮੈਂਬਰਾਂ ਦਾ ਰਾਹ ਰੋਕਿਆ ਅਤੇ ਗੋਲੀ ਚਲਾਈ, ਜਦੋਂਕਿ ‘ਆਪ’ ਆਗੂ ਸੱਜਣ ਸਿੰਘ ਚੀਮਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਉਲਟਾ ਰਾਣਾ ਧੜੇ ’ਤੇ ਹੀ ਗੋਲੀ ਚਲਾਉਣ ਦਾ ਇਲਜ਼ਾਮ ਲਾਇਆ ਹੈ। ਐੱਸ.ਪੀ. ਹਰਿੰਦਰ ਸਿੰਘ ਗਿੱਲ ਅਨੁਸਾਰ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਣਾ ਧੜੇ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ। ਅਦਾਲਤ ਨੇ ਸੁਣਵਾਈ ਕਰਦਿਆਂ ਹੁਕਮ ਦਿੱਤਾ ਹੈ ਕਿ ਹੁਣ ਇਹ ਚੋਣ 4 ਅਪਰੈਲ ਨੂੰ ਡਿਪਟੀ ਕਮਿਸ਼ਨਰ (DC) ਦਫ਼ਤਰ ਵਿਖੇ ਕਰਵਾਈ ਜਾਵੇਗੀ।

Advertisement

ਖ਼ਾਸ ਗੱਲ ਇਹ ਹੈ ਕਿ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਾਈਕੋਰਟ ਦਾ ਇੱਕ ਵਿਸ਼ੇਸ਼ ਨੁਮਾਇੰਦਾ ਵੀ ਇਸ ਚੋਣ ਦੌਰਾਨ ਮੌਕੇ ’ਤੇ ਹਾਜ਼ਰ ਰਹੇਗਾ। ਪ੍ਰਸ਼ਾਸਨ ਨੇ ਪਹਿਲਾਂ ਇਹ ਚੋਣ ਅਚਾਨਕ ਅੱਜ ਹੀ ਕਰਵਾਉਣ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਇਹ ਸਾਰਾ ਵਿਵਾਦ ਖੜ੍ਹਾ ਹੋਇਆ।

Advertisement

Advertisement
×