ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਕਾਲ ਅਕੈਡਮੀ ਖਿੱਚੀਪੁਰ ਅਤੇ ਰੇਨਬੋ ਸਕੂਲ ਸਤੋਵਾਲੀ ਵਿੱਚ ਸਮਾਗਮ ਕਰਵਾਇਆ
ਅਕਾਲ ਅਕੈਡਮੀ ਖਿੱਚੀਪੁਰ ਵਿੱਚ ਸ਼ਬਦ ਕੀਰਤਨ ਕਰਦੇ ਹੋਏ ਵਿਦਿਆਰਥੀ।
Advertisement
ਹਤਿੰਦਰ ਮਹਿਤਾ

ਜਲੰਧਰ, 12 ਅਪਰੈਲ

Advertisement

ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ, ਖਿੱਚੀਪੁਰ ਵਿੱਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਅਕੈਡਮੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਕੀਰਤਨ, ਕਵਿਤਾਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ। ਸਮਾਪਤੀ ਸਮੇਂ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।

 

ਰੇਨਬੋ ਸਕੂਲ ਸਤੋਵਾਲੀ ਵਿੱਚ ਫੈਂਸੀ ਡਰੈੱਸ ਮੁਕਾਬਲੇ ਦੇ ਜੇਤੂ ਵਿਦਿਆਰਥੀ।

ਇਸੇ ਤਰ੍ਹਾਂ ਰੇਨਬੋ ਪਬਲਿਕ ਸਕੂਲ ਸਤੋਵਾਲੀ ਆਦਮਪੁਰ ਅਤੇ ਕਿਡਜ਼ੀ ਸਕੂਲ ਦੇ ਪ੍ਰਬੰਧਕ ਅਨਿਲ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਜੋਧ ਸਿੰਘ ਡੋਗਰਾ ਨੇ ਕੀਤੀ। ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਅੰਬੇਡਕਰ ਦੀ ਤਸਵੀਰ ’ਤੇ ਫੁੱਲ ਚੜਾਏ ਗਏ ਅਤੇ ਸਕੂਲ ਦੇ ਚਾਰਾਂ ਸਦਨਾ ਦੇ ਵਿਦਿਆਰਥੀਆਂ ਨੇ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੀਆਂ ਉਪਲਬਧੀਆਂ ਅਤੇ ਉਨ੍ਹਾਂ ਦੇ ਉੱਚੇ ਵਿਚਾਰਾਂ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਦੇ ਵਿਸਾਖੀ ਦੇ ਤਿਉਹਾਰ ਨਾਲ ਸਬੰਧਿਤ ਗਿੱਧਾ, ਭੰਗੜਾ, ਪੰਜਾਬੀ ਲੋਕ ਗੀਤ ਅਤੇ ਫੈਂਸੀ ਡਰੈੱਸ ਮੁਕਾਬਲੇ ਪੇਸ਼ ਕੀਤੇ ਗਏ।

Advertisement