ਪੱਤਰ ਪ੍ਰੇਰਕ
ਸ਼ਾਹਕੋਟ, 14 ਮਈ
ਇੱਥੇ ਸਰਕਾਰੀ ਹਸਪਤਾਲ ਵਿੱਚ ਅੱਜ ਸੀ.ਬੀ. ਨੈਟ ਮਸ਼ੀਨ ਨਾਲ ਲੈਸ ਵੈਨ ਪਹੁੰਚ ਗਈ ਹੈ, ਜਿਸ ਸਬੰਧੀ ਐੱਸ.ਐੱਮ.ਓ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਇਹ ਵੈਨ ਸ਼ਾਹਕੋਟ ਅਤੇ ਲੋਹੀਆਂ ਖਾਸ ਦੇ ਬਲਾਕਾਂ ਵਿੱਚ ਟੀਬੀ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ।
ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨਾਲ ਕੀਤੀ ਗਈ ਜਾਂਚ ਨਾਲ ਮਰੀਜ਼ ਦੀ ਬਿਮਾਰੀ ਦਾ ਸ਼ੁਰੂਆਤੀ ਸਟੇਜ ਵਿਚ ਹੀ ਪਤਾ ਲੱਗ ਜਾਂਦਾ ਹੈ, ਜਿਸ ਨਾਲ ਜਾਨ ਬਚਣ ਦੀ ਸੰਭਾਵਨਾ ਵਧ ਜਾਂਦੀ ਹੈ।