ਆਦਮਪੁਰ ਦੋਆਬਾ: ਇਥੋਂ ਦੇ ਨਗਰ ਕੌਂਸਲ ਦਫ਼ਤਰ ਵਿੱਚ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਨਾਇਬ ਤਹਿਸੀਲਦਾਰ ਓਕਾਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੀਟਿੰਗ ਵਿੱਚ ਕੌਂਸਲਰ ਭੁਪਿੰਦਰ ਸਿੰਘ ਭਿੰਦਾ ਦੀ ਇੱਕ ਸਾਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨਾ ਗਰੇਵਾਲ ਮੀਤ ਪ੍ਰਧਾਨ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਖਤਮ ਹੋਣ ’ਤੇ ਨਵੇਂ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਵਿੱਚ ਸਰਬਸੰਮਤੀ ਨਾਲ ਕੌਂਸਲਰ ਵੀਨਾ ਚੋਡਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਅਮਰੀਕ ਸਿੰਘ ਸਵੀਟੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਰਾਮਜੀਤ, ਵਿਧਾਇਕ ਸੁਖਵਿੰਦਰ ਕੋਟਲੀ, ਪ੍ਰਧਾਨ ਦਰਸ਼ਨ ਸਿੰਘ ਕਰਵਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ