ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਭੇਜੀ
ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ ਗਏ। ਰਾਹਤ ਸਮੱਗਰੀ ਨੂੰ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਟਰੱਕਾਂ...
Advertisement
ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ ਗਏ। ਰਾਹਤ ਸਮੱਗਰੀ ਨੂੰ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਟਰੱਕਾਂ ਰਾਹੀਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਸੁੱਕਾ ਰਾਸ਼ਨ ਪਹੁੰਚਾਇਆ ਜਾਵੇਗਾ। ਹਰੇਕ ਪਰਿਵਾਰ ਲਈ ਰਾਹਤ ਕਿੱਟ ਤਿਆਰ ਕੀਤੀ ਗਈ ਹੈ, ਜਿਸ ਵਿਚ ਆਟਾ, ਦਾਲਾਂ, ਚੌਲ, ਖੰਡ, ਨਮਕ, ਸੁੱਕਾ ਦੁੱਧ ਅਤੇ ਹੋਰ ਜ਼ਰੂਰੀ ਖਾਣ-ਪੀਣ ਦੀਆਂ ਚੀਜ਼ਾਂ ਸ਼ਾਮਲ ਹਨ। ਚੇਅਰਮੈਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਮਿਲਕਫੈੱਡ ਦੀ ਤਰਜੀਹ ਹੈ। ਇਸ ਮੌਕੇ ਪ੍ਰਦੀਪ ਮਲਹੋਤਰਾ, ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ, ਜਨਰਲ ਮੈਨੇਜਰ ਰਾਜੇਸ਼ ਬਲਸੋਤਰਾ, ਮੈਨੇਜਰ ਇੰਜੀਨੀਅਰਿੰਗ ਜਤਿੰਦਰਪਾਲ ਸਿੰਘ, ਇੰਚਾਰਜ ਦੁੱਧ ਪ੍ਰਾਪਤੀ ਸੁਖਦੇਵ ਸਿੰਘ ਚੌਹਾਲ, ਇੰਚਾਰਜ ਕੁਆਲਟੀ ਅਮਨਦੀਪ ਕੌਰ, ਇੰਚਾਰਜ ਉਤਪਾਦਨ ਸ਼ੈਲੇਂਦਰ ਕੁਮਾਰ, ਸਿਮਰਨਜੀਤ ਸਿੰਘ, ਡਿਪਟੀ ਮੈਨੇਜਰ ਇੰਜੀਨੀਅਰਿੰਗ ਗੌਰਵ ਸ਼ਰਮਾ ਅਤੇ ਡਿਪਟੀ ਮੈਨੇਜਰ ਮਾਰਕੀਟਿੰਗ ਜਗਤਾਰ ਸਿੰਘ ਵੀ ਮੌਜੂਦ ਸਨ।
Advertisement
Advertisement