DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੇਅ-ਪੈਰਿਟੀ ਦੀ ਬਹਾਲੀ ਲਈ ਵੈਟਰਨਰੀ ਅਫਸਰਾਂ ਵੱਲੋਂ ਧਰਨਾ

ਜ਼ਿਲ੍ਹੇ ਦੇ ਵੈਟਰਨਰੀ ਅਫਸਰਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਦਫਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਬੈਨਰ ਅਧੀਨ ਧਰਨਾ ਦਿੱਤਾ ਗਿਆ ਅਤੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਪਿਛਲੇ ਸਾਢੇ ਚਾਰ ਸਾਲਾਂ...
  • fb
  • twitter
  • whatsapp
  • whatsapp
Advertisement

ਜ਼ਿਲ੍ਹੇ ਦੇ ਵੈਟਰਨਰੀ ਅਫਸਰਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਦਫਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਬੈਨਰ ਅਧੀਨ ਧਰਨਾ ਦਿੱਤਾ ਗਿਆ ਅਤੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ।

ਆਗੂਆਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲੋਂ ਭੰਗ ਹੋਈ ਪੇਅ-ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਹੈ। ਜਥੇਬੰਦੀ ਵੱਲੋਂ ਵਿਭਾਗ ਦੇ ਮੁਖੀ ਅਤੇ ਮੰਤਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਸਬ-ਕਮੇਟੀ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰ ਸਰਕਾਰ ਝੂਠੇ ਵਾਅਦਿਆਂ ਅਤੇ ਡੰਗ ਟਪਾਊ ਨੀਤੀ ਨਾਲ ਸਮਾਂ ਬਰਬਾਦ ਕਰ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਦੇ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲ 1977 ਤੋਂ 42 ਸਾਲ ਚੱਲੀ ਪੇਅ-ਪੈਰਿਟੀ ਜੋ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਨਵਰੀ 2021 ਵਿੱਚ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਕੇ ਵੈਟਰਨਰੀ ਡਾਕਟਰਾਂ ਤੋਂ ਖੋਹੀ ਗਈ ਸੀ, ਇਸ ਨੂੰ ਮੌਜੂਦਾ ਸਰਕਾਰ ਵੱਲੋਂ ਅੱਜ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਇਸ ਲਈ ਪੇਅ-ਪੈਰਿਟੀ ਬਹਾਲ ਕਰਵਾਉਣ ਲਈ ਮਜਬੂਰਨ ਪੰਜਾਬ ਦੇ ਵੈਟਰਨਰੀ ਅਫਸਰਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਇਸ ਸੰਘਰਸ਼ ਦੇ ਮੁੱਢਲੇ ਪੜਾਅ ਵਿੱਚ ਅੱਜ ਪੰਜਾਬ ਸੂਬੇ ਦੇ ਵੈਟਨਰੀ ਅਫਸਰਾਂ ਵੱਲੋਂ ਆਪੋ-ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਦਫਤਰਾਂ ਦੇ ਸਾਹਮਣੇ ਧਰਨੇ ਦਿੱਤੇ ਗਏ।

ਬੁਲਾਰਿਆਂ ਵੱਲੋਂ ਵੈਟਰਨਰੀ ਅਫ਼ਸਰਾਂ ਲਈ ਪੇਅ-ਪੈਰਿਟੀ ਨੂੰ ਬਹਾਲ ਕਰਦਿਆਂ ਮੁੱਢਲਾ ਤਨਖਾਹ ਸਕੇਲ 47600 ਤੋਂ ਵਧਾ ਕੇ 56100 ਕਰਨ, ਮੈਡੀਕਲ ਅਫ਼ਸਰਾਂ ਦੀ ਤਰਜ਼ ’ਤੇ ਏਸੀਪੀ ਨੂੰ ਲਾਗੂ ਕਰਨ ਅਤੇ ਪਰਖ ਕਾਲ ਸਮੇਂ ਦੌਰਾਨ ਪੂਰੀ ਤਨਖਾਹ ਦਿੱਤੀ ਜਾਣ ਦੀ ਮੰਗ ਕੀਤੀ ਗਈ। ਧਰਨੇ ਨੂੰ ਪ੍ਰਧਾਨ ਡਾ. ਗਗਨਦੀਪ ਸਿੰਘ ਢਿੱਲੋਂ, ਡਾ. ਪੁਨੀਤ ਮਲਹੋਤਰਾ, ਡਾ. ਕਰਨਬੀਰ ਸਿੰਘ ਭਿੰਡਰ, ਡਾ ਸਹਿਜਪਲ ਸਿੰਘ, ਡਾ. ਪੁਨੀਤ ਸਿੰਘ, ਡਾ. ਮਨਦੀਪ ਮਾਨ, ਡਾ. ਹਰਮਨਪ੍ਰੀਤ ਸਿੰਘ ਤੇ ਡਾ. ਮਨਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement
×