DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਜੀਲੈਂਸ ਵੱਲੋਂ ਪਾਸਪੋਰਟ ਏਜੰਟ ਰਿਸ਼ਵਤ ਲੈਂਦੀ ਕਾਬੂ

ਜਲੰਧਰ ਦੀ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ...

  • fb
  • twitter
  • whatsapp
  • whatsapp
featured-img featured-img
Vigilance Bureau nabs Private Passport Agent (woman ) at Jalandhar red handed accepting bribe of Rs 20,000/-.A Tribune photograph.
Advertisement

ਜਲੰਧਰ ਦੀ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸ ਦੀ ਪੁਲੀਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲੀਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐੱਨ ਪੀ ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਪਾਸਪੋਰਟ ਅਧਿਕਾਰੀ ਰਾਹੀਂ ਪੁਲੀਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ। ਸ਼ਿਕਾਇਤਾਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐੱਨ ਪੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

Advertisement

ਇਸ ਸਬੰਧੀ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
×