ਗੜ੍ਹਸ਼ੰਕਰ: ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫ਼ਤਰ ਗੜ੍ਹਸ਼ੰਕਰ ਵਿਖੇ ਅੱਜ ਗੜ੍ਹਸ਼ੰਕਰ ਬਲਾਕ ਦੇ ਸਮੂਹ ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਦੌਰਾਨ ਸਰਪੰਚ ਯੂਨੀਅਨ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਵਿਨੋਦ ਕੁਮਾਰ ਸੋਨੀ ਨੂੰ ਯੂਨੀਅਨ ਦਾ ਪ੍ਰਧਾਨ ਅਤੇ ਜਤਿੰਦਰ ਜੋਤੀ ਨੂੰ ਉਪ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਅਸ਼ੋਕ ਕੁਮਾਰ ਨੂੰ ਜਨਰਲ ਸਕੱਤਰ, ਰੋਸ਼ਨ ਲਾਲ ਨੂੰ ਪ੍ਰੈੱਸ ਸਕੱਤਰ, ਕੁਲਦੀਪ ਕੁਮਾਰ ਨੂੰ ਸਕੱਤਰ, ਅਮਨਦੀਪ ਕੌਰ ਨੂੰ ਸਲਾਹਕਾਰ, ਹਰਪ੍ਰੀਤ ਸਿੰਘ ਨੂੰ ਸੰਯੁਕਤ ਸਕੱਤਰ ਅਤੇ ਰਾਜਵੰਤ ਕੌਰ ਨੂੰ ਸਲਾਹਕਾਰ ਚੁਣਿਆ ਗਿਆ। ਇਸ ਮੌਕੇ ਬੀਡੀਪੀਓ ਮਨਜਿੰਦਰ ਕੌਰ ਨੇ ਸਰਪੰਚ ਯੂਨੀਅਨ ਦੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ