DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸ਼ਾਲਵੀਰ ਸਿੰਘ ਮਨਿਸਟੀਰੀਅਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪਠਾਨਕੋਟ ਦੀ ਜ਼ਿਲ੍ਹਾ ਇਕਾਈ ਦੀ ਇੱਕ ਮੀਟਿੰਗ ਸਟੇਟ ਚੇਅਰਮੈਨ ਰਘਬੀਰ ਸਿੰਘ ਬਡਵਾਲ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸਰਪ੍ਰਸਤ ਨਰੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ ਜਿਸ ਵਿੱਚ ਵਿਸ਼ਾਲਵੀਰ...

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿਚ ਮਨਿਸਟੀਰੀਅਲ ਯੂਨੀਅਨ ਦੇ ਨਵੇਂ ਚੁਣੇ ਆਗੂ।
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪਠਾਨਕੋਟ ਦੀ ਜ਼ਿਲ੍ਹਾ ਇਕਾਈ ਦੀ ਇੱਕ ਮੀਟਿੰਗ ਸਟੇਟ ਚੇਅਰਮੈਨ ਰਘਬੀਰ ਸਿੰਘ ਬਡਵਾਲ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸਰਪ੍ਰਸਤ ਨਰੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ ਜਿਸ ਵਿੱਚ ਵਿਸ਼ਾਲਵੀਰ ਸਿੰਘ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ, ਹਿਤੇਸ਼ ਸ਼ਰਮਾ ਨੂੰ ਜਨਰਲ ਸਕੱਤਰ ਅਤੇ ਗੁਰਨਾਮ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਚੋਣ ਉਪਰੰਤ ਨਵ ਨਿਯੁਕਤ ਆਗੂਆਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ। ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਉਹ ਲਟਕਦਆਂ ਮੰਗਾਂ ਹੱਲ ਕਰਵਾਉਣਗੇ। ਯੂਨੀਅਨ ਦੇ ਸੂਬਾਈ ਪ੍ਰਧਾਨ ਰਘਬੀਰ ਸਿੰਘ ਬਡਵਾਲ ਨੇ ਕਿਹਾ ਕਿ ਵਿਸ਼ਾਲਵੀਰ ਸਿੰਘ ਜ਼ਮੀਨੀ ਪੱਧਰ ਦੇ ਆਗੂ ਹਨ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਸ਼ਾਲਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਇਕਾਈ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਡੀਸੀ ਦਫਤਰ ਤੋਂ ਗੁਰਦੀਪ ਸਫਰੀ, ਸਿਹਤ ਵਿਭਾਗ ਤੋਂ ਰੋਹਿਤ ਸ਼ਰਮਾ, ਪਸ਼ੂ ਪਾਲਣ ਤੋਂ ਡਾ. ਪ੍ਰਿਅੰਕਾ, ਰਣਬੀਰ, ਨਿਰਵੇਸ਼ ਡੋਗਰਾ, ਰਾਜੀਵ ਅਵਸਥੀ, ਅਸ਼ਵਨੀ ਕੁਮਾਰ, ਰਾਜੇਸ਼ਵਰ ਸਲਾਰੀਆ ਆਦਿ ਵੀ ਹਾਜ਼ਰ ਸਨ।

Advertisement

Advertisement

Advertisement
×