ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਅਗਸਤ
ਵਿਦੇਸ਼ ਫੇਰੀ ’ਤੇ ਗਏ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉੱਥੋਂ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਹਾਜ਼ਰ ਸਨ। ਸ੍ਰੀ ਢੇਸੀ ਨੇ ਸ੍ਰੀ ਸੀਚੇਵਾਲ ਨੂੰ ਉੱਥੋਂ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੀ ਕਾਰਵਾਈ ਤੋਂ ਜਾਣੂ ਕਰਵਾਇਆ। ਸ੍ਰੀ ਸੀਚੇਵਾਲ ਨੇ ਢੇਸੀ ਨਾਲ ਵਧ ਰਹੀ ਆਲਮੀ ਤਪਸ਼ ’ਤੇ ਚਿੰਤਾ ਪ੍ਰਗਟ ਕੀਤੀ।