ਪੱਤਰ ਪ੍ਰੇਰਕ
ਭੋਗਪੁਰ, 10 ਅਗਸਤ
ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਸਾਬਕਾ ਪਾਰਲੀਮੈਂਟ ਮੈਂਬਰ ਮਹਿੰਦਰ ਸਿੰਘ ਕੇਪੀ ਅਤੇ ਸਾਬਕਾ ਸੰਸਦੀ ਸਕੱਤਰ ਕੰਵਲਜੀਤ ਸਿੰਘ ਲਾਲੀ ਨੇ ਸਹਿਕਾਰੀ ਖੰਡ ਮਿੱਲ ਭੋਗਪੁਰ ਦਾ ਦੌਰਾ ਕੀਤਾ। ਖੰਡ ਮਿੱਲ ਦੇ ਚੇਅਰਮੈਨ ਪਰਮਵੀਰ ਸਿੰਘ ਪੰਮਾ ਤੇ ਵਾਈਸ ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਵਿੱਚ ਬੋਰਡ ਆਫ ਡਾਇਰੈਕਟਰਜ਼ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਸਮਸਿੱਆਵਾਂ ਦਾ ਹੱਲ ਕਰਨ ਲਈ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਖੰਡ ਮਿੱਲ ਚਾਲੂ ਹੋਣ ਤੋਂ ਪਹਿਲਾਂ ਇਲਾਕੇ ਦੀਆਂ ਖਸਤਾ ਹੋਈਆਂ ਸੜਕਾਂ ਦਾ ਨਵੀਨੀਕਰਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ 14 ਫਰਵਰੀ ਤੱਕ 7.40 ਕਰੋੜ ਗੰਨੇ ਦੀ ਅਦਾਇਗੀ ਖੰਡ ਮਿੱਲ ਨੇ ਕਰ ਦਿੱਤੀ ਹੈ ਅਤੇ ਕੇਵਲ ਹੁਣ ਤਿੰਨ ਦਿਨਾਂ ਦੀ ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਾਕੀ ਹੈ।