DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Volleyball Tournament: ਖਿਡਾਰੀਆਂ ਨੂੰ ਬਿਨਾਂ ਪੱਖਪਾਤ ਮੌਕੇ ਦੇਵਾਂਗੇ: ਔਜਲਾ

ਇੱਥੇ ਅੱਜ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕੀਰਤਨ ਦਰਬਾਰ ਸੁਸਾਇਟੀ ਦੇ ਮੈਦਾਨ ਵਿੱਚ ਵਾਲੀਬਾਲ ਐਸੋਸੀਏਸ਼ਨ ਆਫ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ। ਇਸ...

  • fb
  • twitter
  • whatsapp
  • whatsapp
featured-img featured-img
ਟੂਰਨਾਮੈਂਟ ਸ਼ੁਰੂ ਕਰਵਾਉਂਦੇ ਹੋਏ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ।
Advertisement

ਇੱਥੇ ਅੱਜ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕੀਰਤਨ ਦਰਬਾਰ ਸੁਸਾਇਟੀ ਦੇ ਮੈਦਾਨ ਵਿੱਚ ਵਾਲੀਬਾਲ ਐਸੋਸੀਏਸ਼ਨ ਆਫ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ। ਇਸ ਟੂਰਨਾਮੈਂਟ ਵਿੱਚ ਅਜਨਾਲਾ ਬਲਾਕ ਦੀਆਂ ਕਰੀਬ 30 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਦੌਰਾਨ ਸੁੱਖ ਔਜਲਾ ਨੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਮਕਸਦ ਪਿੰਡਾਂ ਦੀ ਲੁਕੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੇਂਡੂ ਖਿਡਾਰੀਆਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਦੇ ਯੋਗ ਮੰਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਪਹਿਲੇ ਸਥਾਨ ਉੱਤੇ ਆਉਣ ਵਾਲੀ ਟੀਮ ਨੂੰ 1,00,000 ਰੁਪਏ, ਦੂਜੇ ਸਥਾਨ ਵਾਲੀ ਨੂੰ 50,000 ਰੁਪਏ, ਤੀਜੇ ਸਥਾਨ ਵਾਲੀ ਨੂੰ 25,000 ਰੁਪਏ ਅਤੇ 10,000 ਰੁਪਏ ਦਾ ਵਿਸ਼ੇਸ਼ ਇਨਾਮ ਦਿੱਤਾ ਜਾਵੇਗਾ।

Advertisement
Advertisement
×