ਵਾਲੰਟੀਅਰਾਂ ਵੱਲੋਂ ਦਰਬਾਰ ਸਾਹਿਬ ਦੇ ਚੌਗਿਰਦੇ ਦੀ ਸਫ਼ਾਈ
ਫਸਟ ਪੰਜਾਬ ਬਟਾਲੀਅਨ ਐੱਨ ਸੀ ਸੀ ਅੰਮ੍ਰਿਤਸਰ ਵੱਲੋਂ ਅੱਜ ਸਵੱਛਤਾ ਹੀ ਸੇਵਾ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਅਤੇ ਇਤਿਹਾਸਕ ਜਲ੍ਹਿਆਂ ਵਾਲੇ ਬਾਗ਼ ਖੇਤਰ ਦੀ ਸਫ਼ਾਈ ਕੀਤੀ ਗਈ। ਕਰਨਲ ਪੀਡੀਐਸ ਬੱਲ ਨੇ ਦੱਸਿਆ ਕਿ 16 ਸਤੰਬਰ ਤੋਂ 2 ਅਕਤੂਬਰ...
Advertisement
ਫਸਟ ਪੰਜਾਬ ਬਟਾਲੀਅਨ ਐੱਨ ਸੀ ਸੀ ਅੰਮ੍ਰਿਤਸਰ ਵੱਲੋਂ ਅੱਜ ਸਵੱਛਤਾ ਹੀ ਸੇਵਾ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਅਤੇ ਇਤਿਹਾਸਕ ਜਲ੍ਹਿਆਂ ਵਾਲੇ ਬਾਗ਼ ਖੇਤਰ ਦੀ ਸਫ਼ਾਈ ਕੀਤੀ ਗਈ। ਕਰਨਲ ਪੀਡੀਐਸ ਬੱਲ ਨੇ ਦੱਸਿਆ ਕਿ 16 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਹੀ ਸੇਵਾ ਮਿਸ਼ਨ ਚੱਲ ਰਿਹਾ ਹੈ। ਇਸ ਵਿੱਚ ਐੱਨ ਸੀ ਸੀ ਕੈਡਿਟ ਤੇ ਸ਼ਹਿਰ ਵਾਸੀਆਂ ਵਿੱਚ ਸਵੱਛਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਫ਼ਾਈ ਮੁਹਿੰਮ, ਨੁਕੜ ਨਾਟਕ ਅਤੇ ਜਾਗਰੂਕਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਜੋਂ ਅੱਜ ਸ੍ਰੀ ਦਰਬਾਰ ਸਾਹਿਬ ਗਲਿਆਰਾ ਅਤੇ ਜਲਿਆਂਵਾਲਾ ਬਾਗ਼ ਖੇਤਰ ਵਿੱਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐੱਨ ਸੀ ਸੀ ਕੈਡਟਾਂ ਨੇ ਇੱਕ ਵਿਸ਼ੇਸ਼ ਸਫਾਈ ਮੁਹਿੰਮ ਚਲਾਈ। ਇਸ ਮੌਕੇ ਕੈਡਿਟਾਂ ਨੇ ਸਫਾਈ ਦੇ ਨਾਲ ਨਾਲ ਸਵੱਛਤਾ ਸਬੰਧੀ ਨਾਅਰੇ ਲਾਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਫਾਈ ਮੁਹਿੰਮ ਵਿੱਚ ਸੂਬੇਦਾਰ ਗੁਰਨਾਮ ਸਿੰਘ, ਹਵਾਲਦਾਰ ਮਲਕੀਤ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਨੇ ਭਾਗ ਲਿਆ।
Advertisement
Advertisement