ਵੋਟ ਚੋਰ ਗੱਦੀ ਛੋੜ: ਹਲਕਾ ਇੰਚਾਰਜ ਨੇ ਸਾਢੇ ਗਿਆਰਾਂ ਹਜ਼ਾਰ ਫਾਰਮ ਜਮ੍ਹਾਂ ਕਰਵਾਏ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਵਿਆਪੀ ਸ਼ੁਰੂ ਕੀਤੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਤੇ ਸਾਬਕਾ ਪੁਲੀਸ ਅਧਿਕਾਰੀ ਰਾਜਿੰਦਰ ਸਿੰਘ ਨੇ ਸਾਢੇ 11 ਹਜ਼ਾਰ ਫਾਰਮ ਭਰ ਕੇ ਸੂਬਾ...
Advertisement
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਵਿਆਪੀ ਸ਼ੁਰੂ ਕੀਤੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਤੇ ਸਾਬਕਾ ਪੁਲੀਸ ਅਧਿਕਾਰੀ ਰਾਜਿੰਦਰ ਸਿੰਘ ਨੇ ਸਾਢੇ 11 ਹਜ਼ਾਰ ਫਾਰਮ ਭਰ ਕੇ ਸੂਬਾ ਪ੍ਰਧਾਨ ਕੋਲ ਜਮ੍ਹਾ ਕਰਵਾ ਦਿੱਤੇ ਹਨ।
ਹਲਕਾ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਵਿਚ ਫਾਰਮ ਭਰਨ ਮੁਹਿੰਮ ਲਈ ਭਾਰੀ ਉਤਸ਼ਾਹ ਹੈ। ਇਸੇ ਤਹਿਤ ਉਹਨਾਂ ਹਲਕੇ ਦੇ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਫਾਰਮ ਭਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕੇ ਵਿੱਚੋਂ 5 ਹਜ਼ਾਰ ਹੋਰ ਫਾਰਮ ਭਰਨ ਲਈ ਦਿੱਤੇ ਆਦੇਸ਼ ਅਨੁਸਾਰ ਹੋਰ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਕਮ ਧਿਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਔਰਤਾਂ ਨਾਲ ਵਾਅਦੇ ਪੂਰੇ ਕਰਨ ਵਿੱਚ ਅਸਮਰਥ ਰਹੀ ਹੈ।
Advertisement
Advertisement
Advertisement
×