Voter Deletion: ਨੌਜਵਾਨਾਂ ’ਤੇ ਤਸ਼ੱਦਦ ਖ਼ਿਲਾਫ਼ ਸੜਕਾਂ ਉੱਤੇ ਆਏ ਲੋਕ
ਜਨਤਕ ਜਥੇਬੰਦੀਆਂ ਵੱਲੋਂ ਰੋਸ ਮਾਰਚ ਕਰਨ ਮਗਰੋਂ ਕੇਂਦਰ ਸਰਕਾਰ ਦਾ ਪੁਤਲਾ ਸਾਡ਼ਿਆ
ਕੇਂਦਰ ਸਰਕਾਰ ਦੀ ਸ਼ਹਿ ’ਤੇ ਦੇਸ਼ ਦੇ ਕਰੋੜਾਂ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕੱਟਣ ਦਾ ਵਿਰੋਧ ਕਰਦੇ ਹੋਏ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਆਗੂਆਂ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਕੀਤੇ ਪ੍ਰਦਰਸ਼ਨ ਨੂੰ ਜ਼ਾਲਮਾਨਾ ਢੰਗ ਨਾਲ ਰੋਕਣ ਅਤੇ ਨੌਜਵਾਨਾਂ ’ਤੇ ਵਿਸ਼ੇਸ਼ ਤੌਰ ਉੱਤੇ ਲੜਕੀਆਂ ਨਾਲ ਆਰ ਐੱਸ ਐੰਸ ਅਤੇ ਭਾਜਪਾ ਦੀ ਸ਼ਹਿ ’ਤੇ ਕੀਤੀ ਬਦਸਲੂਕੀ ਦੇ ਵਿਰੋਧ ਵਿੱਚ ਇੱਥੇ ਪਹਿਲਾਂ ਰੋਸ ਮਾਰਚ ਕੀਤਾ। ਇਸ ਮੌਕੇ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਮੁਕੇਸ਼ ਕੁਮਾਰ, ਦਰਸ਼ਨ ਸਿੰਘ ਮੱਟੂ, ਸ਼ਾਦੀ ਰਾਮ ਕਪੂਰ, ਹਰਮੇਸ਼ ਢੇਸੀ, ਗੁਰਨਾਮ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਰੋਸ ਮਾਰਚ ਕ ਰਕੇ ਮੁੱਖ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਲਭੂਸ਼ਣ ਕੁਮਾਰ, ਮਹਿੰਦਰ ਸਿੰਘ ਬਡੋਆਣ, ਸੁਖਦੇਵ ਡਾਨਸੀਵਾਲ, ਮਲਕੀਤ ਬਾਹੋਵਾਲ, ਗੁਰਨੇਕ ਭੱਜਲ, ਸੰਦੀਪ ਗਿੱਲ, ਦਵਿੰਦਰ ਰਾਣਾ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਭਾਜਪਾ ਤੇ ਆਰ ਐੱਸ ਐੱਸ ਦੇ ਇਸ਼ਾਰੇ ’ਤੇ ਐੱਸ ਆਈ ਆਰ ਰਾਹੀਂ ਤੇਰਾਂ ਕਰੋੜ ਵੋਟਰਾਂ ਦੇ ਨਾਮ ਕੱਟਣ ਦੀ ਗ਼ੈਰ ਸੰਵਿਧਾਨਿਕ ਕਾਰਵਾਈ ਦਾ ਸੱਚ ਸਾਹਮਣੇ ਆ ਚੁੱਕਾ ਹੈ। ਮੁੱਖ ਚੋਣ ਕਮਿਸ਼ਨਰ ਆਪਣੇ ਸੰਵਿਧਾਨਿਕ ਫ਼ਰਜ਼ਾਂ ਦੀ ਪਾਲਣਾ ਕਰਨ ਦੀ ਥਾਂ ’ਤੇ ਕੇਂਦਰੀ ਹਾਕਮਾਂ ਦੇ ਹੱਥ ਦੀ ਕਠਪੁਤਲੀ ਬਣ ਚੁੱਕਿਆ ਹੈ। ਇਸ ਮੌਕੇ ਦਿੱਲੀ ਪੁਲੀਸ ਵੱਲੋਂ ਔਰਤ ਪੱਤਰਕਾਰਾਂ ਅਤੇ ਜੈੱਨ ਜ਼ੀ ਕਾਰਕੁਨਾਂ ਨਾਲ ਕੀਤੀ ਜਾ ਬਦਸਲੂਕੀ ਦੇ ਨਿਖੇਧੀ ਕੀਤੀ ਗਈ । ਇਸ ਮੌਕੇ ਸ਼ਾਮ ਸੁੰਦਰ ਕਪੂਰ, ਹੰਸ ਰਾਜ, ਵਿਨੋਦ ਕੁਮਾਰ, ਬਲਵੰਤ ਰਾਮ, ਤਰਕਸ਼ੀਲ ਆਗੂ ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ ਗਿੱਲ, ਕੁਲਵਿੰਦਰ ਸੰਘਾ, ਮਲਕੀਅਤ ਬਾਹੋਵਾਲ ਹਾਜ਼ਰ ਸਨ।

