DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਮਾਰਚ

ਜ਼ਿਲ੍ਹੇ ਅੰਦਰ ਅੱਜ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਵਾਲੰਟੀਅਰਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ (ਪੇਂਡੂ ਸੁਰੱਖਿਆ ਕਮੇਟੀਆਂ) ਦੇ ਨੁਮਾਇੰਦਿਆਂ...

  • fb
  • twitter
  • whatsapp
  • whatsapp
featured-img featured-img
ਤਰਨ ਤਾਰਨ ’ਚ ਮਾਰਚ ਕਰਦੇ ਹੋਏ ‘ਆਪ’ ਆਗੂ ਅਤੇ ਵਾਲੰਟੀਅਰ|
Advertisement

ਜ਼ਿਲ੍ਹੇ ਅੰਦਰ ਅੱਜ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਵਾਲੰਟੀਅਰਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ (ਪੇਂਡੂ ਸੁਰੱਖਿਆ ਕਮੇਟੀਆਂ) ਦੇ ਨੁਮਾਇੰਦਿਆਂ ਨੇ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰ ਕੇ ਪੈਦਲ ਯਾਤਰਾਵਾਂ ਕੱਢੀਆਂ। ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਅੱਜ ਇੱਥੇ ਮੁਹਿੰਮ ਦੀ ਸ਼ਰੂਆਤ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਤਰਨ ਤਾਰਨ ਸਣੇ 20 ਪਿੰਡਾਂ ਵਿੱਚ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੰਜਾਬ ਨੂੰ ਇਕਜੁੱਟ ਕਰੇਗਾ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਅੰਦਰ ਇਸ ਮੁਹਿੰਮ ਦੀ ਅਗਵਾਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਕਰ ਰਹੇ ਹਨ| ਇਸ ਮੌਕੇ ਮਾਸਟਰ ਤਸਵੀਰ ਸਿੰਘ ਸਣੇ ਹੋਰ ਹਾਜ਼ਰ ਸਨ|

ਕਾਦੀਆਂ (ਸੁੱਚਾ ਸਿੰਘ ਪਸਨਾਵਾਲ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਜ਼ਦੀਕੀ ਪਿੰਡ ਭੈਣੀ ਬਾਂਗਰ ਵਿੱਚ ‘ਆਪ’ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸੋਨਾ ਬਾਜਵਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ| ਇਸ ਵਿੱਚ ਬੀ ਡੀ ਪੀ ਓ ਦਫ਼ਤਰ ਤੋਂ ਪੰਚਾਇਤ ਸੈਕਟਰੀ ਸੋਨੂੰ ਮਸੀਹ, ਪੰਚਾਇਤ ਸੈਕਟਰੀ ਰਵੀ ਕਰਨ ਸਿੰਘ, ਕੋਆਰਡੀਨੇਟਰ ਰਘਬੀਰ ਸਿੰਘ ਨੇ ਸ਼ਾਮੂਲੀਅਤ ਕੀਤੀ| ਰੈਲੀ ਵਿੱਚ ਪਿੰਡ ਭੈਣੀ ਬਾਂਗਰ ਦੇ ਪੰਚ ਗੁਰਚਰਨ ਸਿੰਘ, ਮਨਜੀਤ ਸਿੰਘ ਬੰਟੀ, ਪੰਚ ਜਨਕ ਰਾਜ, ਪੰਚ ਨਰਿੰਦਰ ਸਿੰਘ, ਸਾਬਕਾ ਪੰਚ ਚਰਨਜੀਤ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਰਮੇਸ਼ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ ਆਦਿ ਸ਼ਾਮਲ ਸਨ|

Advertisement

Advertisement
Advertisement
×