ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਯੁੱਧ ਨਸ਼ਿਆਂ ਵਿਰੁੱਧ: ਦੋ ਦਿਨਾਂ ’ਚ ਅੱਠ ਗ੍ਰਿਫ਼ਤਾਰੀਆਂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ...
Advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦਾ ਵਪਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਹੈਲਪਲਾਈਨ ਨੰਬਰ 112 ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੇ ਪਛਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ। ਕਮਿਸ਼ਨਰੇਟ ਪੁਲੀਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਸੱਤ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।

 

Advertisement

 

 

Advertisement