ਯੁੱਧ ਨਸ਼ਿਆਂ ਵਿਰੁੱਧ: ਅਲੀ ਮੁਹੱਲੇ ’ਚ ਗੈਰ-ਕਾਨੂੰਨੀ ਉਸਾਰੀ ਢਾਹੀ
ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਨਸ਼ਾ ਤਸਕਰ ਖ਼ਿਲਾਫ਼ ਸਾਂਝੀ ਕਾਰਵਾਈ ਕੀਤੀ
Advertisement
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਸਹਿਯੋਗ ਨਾਲ ਅੱਜ ਅਲੀ ਮੁਹੱਲਾ ਇਲਾਕੇ ਵਿੱਚ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸਾਂਝੀ ਕਾਰਵਾਈ ਤਹਿਤ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਅਲੀ ਮੁਹੱਲਾ ਥਾਣਾ ਡਵੀਜ਼ਨ ਨੰਬਰ 4 ਜਲੰਧਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਅਮਰਜੀਤ ਸਿੰਘ ਨਸ਼ਾ ਤਸਕਰ ਹੈ, ਜਿਸ ਵਿਰੁੱਧ ਕੁੱਲ 11 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 10 ਮੁਕੱਦਮੇ ਐੱਨ ਡੀ ਪੀ ਐੱਸ ਐਕਟ ਤਹਿਤ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੀ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਲੰਧਰ ਕਮਿਸ਼ਨਰੇਟ ਪੁਲੀਸ ਨੇ ਨਾਗਰਿਕਾਂ ਨੂੰ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
Advertisement
Advertisement
