ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਯੁੱਧ ਨਸ਼ਿਆਂ ਵਿਰੁੱਧ’: ਪੁਸ਼ਅਪ ਮੈਨ ਕੁੰਵਰ ਅੰਮ੍ਰਿਤਬੀਰ ਜ਼ਿਲ੍ਹਾ ਯੂਥ ਆਈਕਨ ਨਿਯੁਕਤ

ਡੀਸੀ ਨੇ ਸੌਂਪਿਆ ਨਿਯੁਕਤੀ ਪੱਤਰ
ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਡੀਸੀ ਡਾ. ਹਿਮਾਂਸ਼ੂ ਮਹਾਜਨ।
Advertisement

ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ‘ਪੁਸ਼-ਅਪ ਮੈਨ ਆਫ਼ ਪੰਜਾਬ’ ਵਜੋਂ ਜਾਣੇ ਜਾਂਦੇ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਨਸ਼ਾ ਵਿਰੋਧੀ ਮੁਹਿੰਮ ਲਈ ਜ਼ਿਲ੍ਹਾ ਯੂਥ ਆਈਕਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੱਤਰ ਸੌਂਪਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗਾ।

ਕੁੰਵਰ ਅੰਮ੍ਰਿਤਬੀਰ ਸਿੰਘ ਬਟਾਲਾ ਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਨੂੰ ਇਸ ’ਤੇ ਮਾਣ ਹੈ ਜਿਸ ਨੇ ਤਿੰਨ ਗਿੰਨੀਜ਼ ਰਿਕਾਰਡ ਬਣਾਏ ਹਨ ਅਤੇ 35 ਤੋਂ ਵੱਧ ਫਿਟਨੈੱਸ ਰਿਕਾਰਡ ਆਪਣੇ ਨਾਮ ਕੀਤੇ ਹਨ, ਖਾਸ ਕਰਕੇ ਪੁਸ਼-ਅਪ ਸ਼੍ਰੇਣੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਆਸ ਪ੍ਰਗਟਾਈ ਕਿ ਨੌਜਵਾਨ ਅੰਮ੍ਰਿਤਬੀਰ ਸਿੰਘ ਭਵਿੱਖ ਵਿੱਚ ਵੀ ਇਸੇ ਜੋਸ਼ ਤੇ ਉਤਸ਼ਾਹ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਤੇ ਪ੍ਰੇਰਿਤ ਕਰਦੇ ਰਹੇਗਾ।

Advertisement

ਇਸ ਮੌਕੇ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦਾ ਧੰਨਵਾਦ ਕੀਤਾ ਗਿਆ।

Advertisement
Show comments