ਯੁੱਧ ਨਸ਼ਿਆਂ ਵਿਰੁੱਧ: ਵਿਲੇਜ ਡਿਫੈਂਸ ਕਮੇਟੀਆਂ ਲਈ ਸਿਖਲਾਈ ਕੈਂਪ
ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਬਲਾਕ ਬਲਾਚੌਰ ਤੇ ਸੜੋਆ ਅਧੀਨ ਆਉਂਦੇ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀ) ਲਈ ਵਿਸ਼ੇਸ ਸਿਖਲਾਈ ਕੈਂਪ ਲਾਇਆ ਗਿਆ, ਜਿੱਥੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ। ਕੈਂਪ ਦੌਰਾਨ...
Advertisement
ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਬਲਾਕ ਬਲਾਚੌਰ ਤੇ ਸੜੋਆ ਅਧੀਨ ਆਉਂਦੇ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀ) ਲਈ ਵਿਸ਼ੇਸ ਸਿਖਲਾਈ ਕੈਂਪ ਲਾਇਆ ਗਿਆ, ਜਿੱਥੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ।
ਕੈਂਪ ਦੌਰਾਨ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਸਮਾਜਿਕ, ਆਰਥਿਕ ਅਤੇ ਸਿਹਤ 'ਤੇ ਪੈਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਦੱਸਿਆ ਕਿ ਕਿਵੇਂ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ, ਸਗੋਂ ਉਸ ਦੇ ਪਰਿਵਾਰ ਅਤੇ ਸਮੁੱਚੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਮੇਟੀ ਮੈਂਬਰਾਂ ਨੂੰ ਇਸ ਮੁਹਿੰਮ ਵਿੱਚ ਤਨਦੇਹੀ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦਾ ਸਾਂਝਾ ਯਤਨ ਬਹੁਤ ਜ਼ਰੂਰੀ ਹੈ। ਸਰਕਾਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ।
Advertisement
Advertisement
