DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਾਰਿਸ ਪੰਜਾਬ ਵੱਲੋਂ ਧਾਮੀ ਦੇ ਘਰ ਅੱਗੇ ਮੁਜ਼ਾਹਰਾ

ਚਾਵਲਾ ਜਬਰ-ਜਨਾਹ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਮੰਗਿਆ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਅੱਗੇ ਮੁਜ਼ਾਹਰਾ ਕਰਦੇ ਹੋਏ ਵਾਰਿਸ ਪੰਜਾਬ ਦੇ ਆਗੂ।
Advertisement

ਚਾਵਲਾ ਜਬਰ-ਜਨਾਹ ਮਾਮਲੇ ਦੇ ਸਬੰਧ ’ਚ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਧਾਮੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਆਗੂਆਂ ਨੇ ਕਿਹਾ ਕਿ ਚਾਵਲਾ ਮਾਮਲੇ ਅਤੇ ਸ਼੍ਰੋਮਣੀ ਕਮੇਟੀ ਅਧੀਨ ਸਰਾਵਾਂ ਵਿੱਚ ਸ਼ਿਕਾਇਤਕਰਤਾ ਔਰਤ ਦੇ ਲੰਮੇ ਸਮੇਂ ਤੱਕ ਰਹਿਣ ਸਬੰਧੀ ਸ਼ਿਕਾਇਤਾਂ ਨੇ ਸੰਗਤ ਦੇ ਮਨ ਵਿੱਚ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜੇ ਜ਼ਿੰਮੇਵਾਰ ਅਧਿਕਾਰੀਆਂ ਜਾਂ ਪ੍ਰਬੰਧਕਾਂ ਨੂੰ ਇਸ ਮਾਮਲੇ ਸਬੰਧੀ ਪਹਿਲਾਂ ਤੋਂ ਕੋਈ ਜਾਣਕਾਰੀ ਸੀ ਤਾਂ ਉਨ੍ਹਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਨ੍ਹਾਂ ਸਵਾਲਾਂ ਦੇ ਮੱਦੇਨਜ਼ਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ, ਅਮਰਜੀਤ ਸਿੰਘ ਵੰਨਚਿੜੀ, ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਇਕਬਾਲ ਸਿੰਘ ਝੂੰਦਾ, ਸੁਖਦੇਵ ਸਿੰਘ ਕਾਦੀਆਂ, ਪ੍ਰਿਥੀਪਾਲ ਸਿੰਘ, ਹਰਪ੍ਰੀਤ ਕੌਰ, ਸ਼ਮਸ਼ੇਰ ਸਿੰਘ ਪੱਧਰੀ, ਦਲਜੀਤ ਸਿੰਘ ਜਵੰਦਾ ਤੇ ਰੱਬੀ ਕੰਦੋਲਾ ਹਾਜ਼ਰ ਸਨ।

Advertisement

Advertisement
Advertisement
×