ਜਸਬੀਰ ਸਿੰਘ ਚਾਨਾ
ਫਗਵਾੜਾ, 12 ਨਵੰਬਰ
ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਫਗਵਾੜਾ ਸ਼ੂਗਰ ਮਿੱਲ ਨੇ ਕਿਸਾਨਾਂ ਦੀ 50 ਕਰੋੜ ਰੁਪਏ ਦੀ ਬਕਾਇਆ ਰਕਮ ਇੱਕ ਹਫ਼ਤੇ ਦੇ ਅੰਦਰ ਨਾ ਕੀਤੀ ਤਾਂ ਉਹ ਫਗਵਾੜਾ ’ਚ ਇੱਕ ਵੱਡੇ ਪੱਧਰ ’ਤੇ ਸੰਘਰਸ਼ ਐਲਾਨਣਗੇ ਤੇ ਗੰਨਾ ਹੋਰ ਮਿੱਲਾਂ ਨਾਲ ਬਾਊਡ ਕਰਨਗੇ। ਅੱਜ ਇੱਥੇ ਏ.ਡੀ.ਸੀ. ਚਰਨਜੀਤ ਸਿੰਘ, ਐਸ.ਪੀ. ਸਰਬਜੀਤ ਸਿੰਘ ਤੇ ਐਸ.ਡੀ.ਐਮ ਕੁਲਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਨਗਰ ਨਿਗਮ ਹਾਲ ’ਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀ ਰਾਸ਼ੀ ਲੈਣ ਲਈ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਸਮੇਤ ਵਿਆਜ ਪੈਸੇ ਦਿੱਤੇ ਜਾਣ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ, ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਆਠੋਲੀ ਸਮੇਤ ਕਈ ਕਿਸਾਨ ਆਗੂ ਸ਼ਾਮਿਲ ਸਨ। ਏ.ਡੀ.ਸੀ. ਚਰਨਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਮਾਮਲਾ ਉੱਚ ਅਧਿਕਾਰੀਆਂ ਦੇ ਕੋਲ ਭੇਜ ਦਿੱਤਾ ਹੈ।