ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਪਿੰਡ ਪੱਧਰ ’ਤੇ ਤਿਆਰ ਕਰ ਰਹੇ ਹਾਂ ਰਿਪੋਰਟਾਂ: ਛੋਟੇਪੁਰ
ਨਜ਼ਦੀਕੀ ਪਿੰਡ ਛੋਟੇਪੁਰ ਵਿਖੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਲੋੜਵੰਦਾਂ ਦੀਆਂ ਪਿੰਡ ਪੱਧਰ ’ਤੇ ਰਿਪੋਰਟਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਮੁਤਵਾਜ਼ੀ ਵੱਲੋਂ ਲੋੜਵੰਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸ਼ਲ ਮੀਡੀਆ ਇੰਚਾਰਜ ਬੀਰਜਤਿੰਦਰ ਸਿੰਘ ਸੋਨੀ ਭਿਖਾਰੀਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਮੁਤਵਾਜ਼ੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੁੱਚਾ ਸਿੰਘ ਛੋਟੇਪੁਰ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਾਥੀਆਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਪਿਛਲੇ ਦਿਨੀ ਆਏ ਹੜ੍ਹਾਂ ਦਾ ਪ੍ਰਕੋਪ ਝੱਲ ਰਹੇ ਕਿਸਾਨਾਂ ਅਤੇ ਆਮ ਲੋਕਾਂ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।
ਹੜ੍ਹ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਰਾਵੀ ਦਰਿਆ ਅਤੇ ਸੱਕੀ ਕਿਰਨ ਨਾਲੇ ਦੇ ਪਾਣੀ ਨਾਲ ਫਸਲਾਂ ਅਤੇ ਹੋਰ ਹੋਏ ਨੁਕਸਾਨਾਂ ਸਬੰਧੀ ਪਾਰਟੀ ਦੇ ਆਦੇਸ਼ਾਂ ’ਤੇ ਪਿੰਡ ਪੱਧਰ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤੇ ਅੰਮ੍ਰਿਤਪਾਲ ਸਿੰਘ ਅਲਾਵਲਪੁਰ, ਨਵਪ੍ਰੀਤ ਸਿੰਘ ਪਵਾਰ, ਅਤਿੰਦਰਪਾਲ ਸਿੰਘ ਪ੍ਰੀਤ, ਸਿਮਰਨਜੀਤ ਸਿੰਘ ਡੇਹਰੀਵਾਲ ਕਿਰਨ, ਹਰਮੀਤ ਸਿੰਘ ਜਿੰਮੀ ਕਾਹਲੋ , ਸੁਰਿੰਦਰ ਪਾਲ ਸਿੰਘ ਭੰਡਵਾ, ਹਰਜੀਤ ਸਿੰਘ ਬਰੀਲਾ, ਕਮਲਜੀਤ ਸਿੰਘ ਕਾਲਾ ਸੰਧੂ ਕਲਾਨੌਰ, ਮੁਖਤਾਰ ਸਿੰਘ ਆਦਿ ਹਾਜ਼ਰ ਸਨ।