DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਡਾਂ ਪ੍ਰਫੁੱਲਿਤ ਕਰ ਰਹੇ ਹਾਂ: ਕਲਸੀ

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • fb
  • twitter
  • whatsapp
  • whatsapp
featured-img featured-img
ਕਲੇਰ ਕਲਾਂ ਵਿੱਚ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਸ਼ੈਰੀ ਕਲਸੀ।
Advertisement

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਦੇ ਉਪਰਾਲੇ ਜਾਰੀ ਹਨ। ਇਸ ਮੌਕੇ ਉਨ੍ਹਾਂ ਪਿੰਡ ਦੇ ਸਕੂਲ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਦਾ ਭਰੋਸਾ ਦਿੱਤਾ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐੱਸ ਡੀ ਓ ਰਛਪਾਲ ਸਿੰਘ ਢਿੱਲੋਂ, ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਸਾਬਕਾ ਸਰਪੰਚ ਗੁਰਦੇਵ ਸਿੰਘ, ਜਸਪਾਲ ਸਿੰਘ, ਰਵਿੰਦਰ ਸਿੰਘ, ਪੰਚ ਭਾਗ ਸਿੰਘ, ਰਾਜ ਮਸੀਹ, ਗੁਲਜਾਰ ਸਿੰਘ ਲੰਬੜਦਾਰ, ਰਾਜ ਸਿੰਘ, ਅਜੀਤ ਮਸੀਹ, ਸੁਖਵਿੰਦਰ ਸਿੰਘ, ਵੀਨੂੰ ਕਾਹਲੋਂ ਅਤੇ ਪਿੰਡ ਵਾਸੀ ਮੌਜੂਦ ਸਨ।

Advertisement

ਕਾਦੀਆਂ (ਨਿੱਜੀ ਪੱਤਰ ਪ੍ਰੇਰਕ): ਕਾਦੀਆਂ ਹਲਕੇ ਦੇ ਕਾਹਨੂੰਵਾਨ ਬਲਾਕ ਦੀਆਂ ਗਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ‘ਆਪ’ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਰੰਗਲਾ ਪੰਜਾਬ ਅਤੇ ਵਿੱਤ ਕਮਿਸ਼ਨ ਅਧੀਨ ਪਹਿਲੀ ਕਿਸ਼ਤ ਦੇ ਤੌਰ ’ਤੇ 3.58 ਕਰੋੜ ਰੁਪਏ ਦੇ ਮਨਜੂਰੀ ਪੱਤਰ ਵੰਡੇ ਗਏ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਮੌਜੂਦ ਸਨ।

Advertisement

ਧਾਰੀਵਾਲ ਬਲਾਕ ਦੀ ਨੁਹਾਰ ਬਦਲਾਂਗੇ: ਸੇਖਵਾਂ

ਸਰਪੰਚਾਂ ਨੂੰ ਮਨਜ਼ੂਰੀ ਪੱਤਰ ਵੰਡਦੇ ਹੋਏ ਜਗਰੂਪ ਸਿੰਘ ਸੇਖਵਾਂ।
ਸਰਪੰਚਾਂ ਨੂੰ ਮਨਜ਼ੂਰੀ ਪੱਤਰ ਵੰਡਦੇ ਹੋਏ ਜਗਰੂਪ ਸਿੰਘ ਸੇਖਵਾਂ।

ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਬਲਾਕ ਦੀਆਂ ਗਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 3.14 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਧਾਰੀਵਾਲ ਬਲਾਕ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕੰਮਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ ਅਤੇ ਉਨ੍ਹਾਂ ਵਲੋਂ ਕਾਦੀਆਂ ਹਲਕੇ ਲਈ ਦਿੱਤੇ ਗਏ ਵਿਸ਼ੇਸ਼ ਪੈਕੇਜ਼ ਲਈ ਉਹ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਬੀ ਡੀ ਪੀ ਓ ਧਾਰੀਵਾਲ ਕੁਲਜਿੰਦਰ ਸਿੰਘ ਚਾਹਲ, ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਖੁੰਡਾ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Advertisement
×