DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਾਂਗੇ: ਡੀ ਜੀ ਪੀ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਤੇਜ਼ ਕਰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਅੱਜ ਸਥਾਨਕ ਪੁਲੀਸ ਲਾਈਨ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਜਲੰਧਰ ਰੇਂਜ...

  • fb
  • twitter
  • whatsapp
  • whatsapp
featured-img featured-img
ਇਮਾਰਤ ਦਾ ਉਦਘਾਟਨ ਕਰਦੇ ਹੋਏ ਡੀ ਜੀ ਪੀ ਗੌਰਵ ਯਾਦਵ। -ਫੋਟੋ: ਮਲਕੀਅਤ ਸਿੰਘ
Advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਤੇਜ਼ ਕਰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਅੱਜ ਸਥਾਨਕ ਪੁਲੀਸ ਲਾਈਨ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਜਲੰਧਰ ਰੇਂਜ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਡੀ ਜੀ ਪੀ ਦੇ ਨਾਲ ਵਿਸ਼ੇਸ਼ ਡੀ ਜੀ ਪੀ ਏ ਐੱਨ ਟੀੱ ਐੱਫ ਕੁਲਦੀਪ ਸਿੰਘ, ਏ ਡੀ ਜੀ ਪੀ ਨੀਲਾਭ ਕਿਸ਼ੋਰ ਅਤੇ ਏ ਡੀ ਜੀ ਪੀ ਸਟੇਟ ਆਰਮਡ ਪੁਲੀਸ ਐੱਮ ਐੱਫ ਫਾਰੂਕੀ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ ਰੇਂਜ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਅਤੇ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ। ਇਸ ਵਿੱਚ ਗਜ਼ਟਿਡ ਅਫਸਰਾਂ ਲਈ ਸਮਰਪਿਤ ਦਫ਼ਤਰ, ਜਾਂਚ ਅਧਿਕਾਰੀਆਂ ਅਤੇ ਸਹਾਇਕ ਸਟਾਫ ਲਈ ਕੈਬਿਨ, ਰੀਡਰ ਦਾ ਕਮਰਾ ਅਤੇ ਇੱਕ ਆਧੁਨਿਕ ਕਾਨਫਰੰਸ ਰੂਮ ਸ਼ਾਮਲ ਹੈ। ਡੀ ਜੀ ਪੀ ਨੇ ਕਿਹਾ ਕਿ ਅਤਿ-ਆਧੁਨਿਕ ਸਾਧਨਾਂ ਨਾਲ ਲੈਸ ਇਸ ਇਮਾਰਤ ਦਾ ਉਦੇਸ਼ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਯੂਨਿਟ ਵਿੱਚ ਮੋਬਾਈਲ ਅਤੇ ਕੰਪਿਊਟਰ ਫੋਰੈਂਸਿਕ ਟੂਲ, ਉੱਨਤ ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ ਅਤੇ ਕ੍ਰਿਪਟੋਕਰੰਸੀ ਦੀ ਟਰੈਕਿੰਗ ਵਾਲੇ ਉਪਕਰਨ ਵੀ ਸ਼ਾਮਲ ਹਨ। ਡੀ ਜੀ ਪੀ ਨੇ ਕਿਹਾ, ‘‘ਡਰੱਗ ਐਨਫੋਰਸਮੈਂਟ ਵਿੱਚ ਤਕਨੀਕੀ ਅਪਗ੍ਰੇਡੇਸ਼ਨ ਦੀ ਵਿਸ਼ੇਸ਼ ਲੋੜ ਨੂੰ ਪਛਾਣਦਿਆਂ ਅਸੀਂ ਨਾ ਸਿਰਫ਼ ਬੁਨਿਆਦੀ ਢਾਂਚਾ ਦਿੱਤਾ ਸਗੋਂ ਇਨ੍ਹਾਂ ਉਪਕਰਨਾਂ ਨੂੰ ਚਲਾਉਣ ਵਿੱਚ ਮਾਹਿਰ ਤਕਨੀਕੀ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।’’

Advertisement
Advertisement
×