ਲੋਕਾਂ ਦੇ ਸਹਿਯੋਗ ਨਾਲ ਨਸ਼ੇ ਜੜ੍ਹੋਂ ਖ਼ਤਮ ਕਰਾਂਗੇ: ਕਲਸੀ
ਵਿਧਾਇਕ ਨੇ ਕੋਟਲਾ ਮੂਸਾ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ
Advertisement
ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਕੋਟਲਾ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਸਬੰਧੀ ਸਹੁੰ ਚੁਕਾਈ । ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਕਲਸੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਦੀ ਗੱਲ ਦੁਹਰਾਉਂਦਿਆਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਵੇ। ਇਸ ਮੌਕੇ ਕੈਪਟਨ ਨਰਿੰਦਰ ਸਿੰਘ, ਡਾ. ਜਗਦੀਸ਼ ਸਿੰਘ ਰਜਾਦਾ, ਮਲਕੀਤ ਸਿੰਘ ਨਾਥਪੁਰ, ਗੁਰਵਿੰਦਰ ਸਿੰਘ ਬੁੱਟਰ ਕਲਾਂ, ਮਿੰਟੂ ਤੱਤਲਾ ਸਮੇਤ ਪਿੰਡ ਵਾਸੀ ਮੌਜੂਦ ਸਨ।
Advertisement
Advertisement