ਧਿਆਨ ਸਿੰਘ ਭਗਤ
ਕਪੂਰਥਲਾ, 10 ਅਪਰੈਲ
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਹੋਰ ਬਿਹਤਰੀਨ ਬਣਾਇਆ ਜਾ ਸਕੇ। ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿੱਚ 18.78 ਲੱਖ ਰੁਪਏ ਦੀ ਗ੍ਰਾਂਟ ਨਾਲ ਬਣ ਰਹੇ 3 ਐਡੀਸ਼ਨਲ ਕਲਾਸ ਰੂਮਾਂ ਅਤੇ 1 ਲੱਖ ਰੁਪਏ ਦੀ ਗ੍ਰਾਂਟ ਨਾਲ ਬਣ ਰਹੇ ਸਕੂਲ ਦੇ ਮੁੱਖ ਗੇਟ ਦੇ ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕਰਨ ਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਸਾਰਥਿਕ ਨਤੀਜੇ ਨਿਕਲੇ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੀ ਦਰ 17 ਫੀਸਦੀ ਤੱਕ ਵਧ ਗਈ ਹੈ। ਇਸ ਮੌਕੇ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕਲਾਸ ਰੂਮਾਂ ਅਤੇ ਸਕੂਲ ਦੇ ਮੁੱਖ ਗੇਟ ਦੀਆਂ ਉਦਘਾਟਨੀ ਰਸਮਾਂ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਮਨੋਜ ਭਸੀਨ, ਕੌਂਸਲਰ ਨਰਿੰਦਰ ਸਿੰਘ ਮਨਸੂੂ, ਬਲਾਕ ਸੰਮਤੀ ਮੈਂਬਰ ਹਰਦੀਪ ਸਿੰਘ ਬਿਸਨਪੁਰ, ਸੀਨੀਅਰ ਕਾਂਗਰਸ ਆਗੂ ਸੁਰਿੰਦਰ ਨਾਥ ਮੜੀਆ ਅਤੇ ਕੌਂਸਲਰ ਮਨੋਜ ਕੁਮਾਰ ਅਰੋੜਾ ਨੇ ਸਾਂਝੇ ਤੌਰ ਉੱਤੇ ਨਿਭਾਈਆਂ।
ਛੱਪੜਾਂ ਦੇ ਨਵੀਨੀਕਰਨ ਦਾ ਜਾਇਜ਼ਾ
ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਪਾਈਲਟ ਪ੍ਰਾਜੈਕਟ ਤਹਿਤ ਛੱਪੜਾਂ ਦੇ ਨਵੀਨੀਕਰਨ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਪਿੰਡ ਮਾਧੋ ਝੰਡਾ 21.56 ਲੱਖ ਰੁਪਏ, ਬਡਿਆਲ 16.51 ਲੱਖ ਰੁਪਏ, ਸੁੰਨੜਵਾਲ 23.18 ਲੱਖ ਰੁਪਏ, ਨੂਰਪੁਰ ਦੋਨਾਂ 23.38 ਲੱਖ ਰੁਪਏ ਅਤੇ ਫੂਲੇਵਾਲ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਛੱਪੜਾਂ ਸਬੰਧੀ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ।