DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PunjabPolitics: ਦਿੱਲੀ ਤੋਂ ਚੱਲਣ ਵਾਲਿਆਂ ਨਾਲ ਸਮਝੌਤਾ ਨਹੀਂ ਕਰਾਂਗੇ: ਖਾਲਸਾ

ਬਸਪਾ, ਕਾਂਗਰਸ, ਭਾਜਪਾ ਅਤੇ ‘ਆਪ’ ਕਾਰਕੁਨ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋਏ

  • fb
  • twitter
  • whatsapp
  • whatsapp
Advertisement

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਜਥਬੰਦੀ ਦਿੱਲੀ ਤੋਂ ਚੱਲਣ ਵਾਲੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਨੇ ਗੱਲ ਅੱਜ ਸਥਾਨਕ ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖੀ। ਸ੍ਰੀ ਖ਼ਾਲਸਾ ਨੇ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਹੈ। ਆਏ ਦਿਨ ਗੋਲੀਆਂ ਚੱਲਣਾ ਅਤੇ ਕਤਲ ਹੋਣਾ ਆਮ ਗੱਲ ਹੋ ਗਈ।

ਇਸ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਜ਼ਿਲ੍ਹਾ ਪੁਲੀਸ ਬਟਾਲਾ ਹਲਕੇ ਵਿੱਚ ਉਦੋਂ ਵੱਡਾ ਰਾਜਸੀ ਹੁੰਗਾਰਾ ਮਿਲਿਆ ਜਦੋਂ ਬਸਪਾ, ਭਾਜਪਾ, ਅਕਾਲੀ ਦਲ (ਬਾਦਲ) ਕਾਂਗਰਸ ਅਤੇ ‘ਆਪ’ ਦੇ ਆਗੂਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਨੇ 70 ਦੇ ਕਰੀਬ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਘਰ ਘਰ ਵਿੱਚ ਨਸ਼ੇ ਪਹੁੰਚਣਾ ਵੱਡਾ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਸਰਕਾਰ ਤਾਂ ਹਰ ਮੁਹਾਜ਼ ’ਤੇ ਫੇਲ੍ਹ ਹੋਈ ਹੈ। ਇਸ ਮੌਕੇ ਬਸਪਾ ਦੇ ਚਾਰ ਵਾਰ ਜ਼ਿਲ੍ਹਾ ਪ੍ਰਧਾਨ ਰਹੇ ਪਲਵਿੰਦਰ ਸਿੰਘ, ਭਾਜਪਾ ਆਗੂ ਗੁਰਦੀਪ ਸਿੰਘ ਕੋਟ ਮਜਲਿਸ, ਕਾਂਗਰਸੀ ਆਗੂ ਸਤਿੰਦਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਬਾਦਲ) ਜਤਿੰਦਰ ਸਿੰਘ ਭੱਟੀ, ‘ਆਪ’ ਦੇ ਸਰਕਲ ਪ੍ਰਧਾਨ ਜੱਜ ਵੋਹਰਾ ਸਮੇਤ ਹੋਰ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ ਹੋਏ। ਹਲਕਾ ਬਟਾਲਾ ਇੰਚਾਰਜ ਭਾਈ ਪ੍ਰਿਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ, ਕਸਬਿਆਂ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ।

Advertisement

Advertisement
Advertisement
×