DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤਾਂਗੇ: ਕਟਾਰੂਚੱਕ

ਮੰਤਰੀ ਨੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਇੱਥੇ ਐੱਸ ਐੱਸ ਐੱਮ ਕਾਲਜ ਵਿੱਚ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਰਿਆਇਤ ਨਹੀਂ ਵਰਤੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਨਸ਼ਾ ਮੁਕਤੀ ਮੋਰਚਾ ਦੀ ਟੀਮ ਦੀ ਸ਼ਲਾਘਾ ਕੀਤੀ।

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਵੀ ਕਰਵਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ। ਐੱਸ ਐੱਸ ਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਇਸ ਮੌਕੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵੀ ਹਾਜ਼ਰ ਸਨ।

Advertisement

Advertisement

ਨਸ਼ਿਆਂ ਦਾ ਮੁਕੰਮਲ ਖ਼ਾਤਮਾ ਪਹਿਲੀ ਤਰਜੀਹ: ਭਗਤ

ਜਲੰਧਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।
ਜਲੰਧਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।

ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਜੰਗ ਪੂਰੀ ਦ੍ਰਿੜਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਖਾਤਮਾ ਸਰਕਾਰ ਦੀ ਮੁੱਖ ਤਰਜੀਹ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਲੋਕ ਲਹਿਰ ਬਣ ਚੁੱਕੀ ਹੈ। ਇਸ ਮੌਕੇ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ, ਐੱਸ ਐੱਸ ਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ‘ਆਪ’ ਆਗੂ ਨਿਤਿਨ ਕੋਹਲੀ ਤੇ ਰਾਜਵਿੰਦਰ ਕੌਰ ਥਿਆੜਾ ਆਦਿ ਮੌਜੂਦ ਸਨ। ਕੈਬਨਿਟ ਮੰਤਰੀ ਭਗਤ ਨੇ ਦੱਸਿਆ ਕਿ ਸਰਕਾਰ ਜਿੱਥੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ, ਉੱਥੇ ਹੀ ਪੀੜਤਾਂ ਦੇ ਮੁੜ ਵਸੇਬੇ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਰੋਜ਼ਗਾਰ ਨਾਲ ਜੋੜਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਜ਼ਿਲ੍ਹੇ ਵਿੱਚ ਨਸ਼ਾ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਤੇ ਪੁਲਿਸ ਯਤਨਾਂ ਦੇ ਵੇਰਵੇ ਸਾਂਝੇ ਕੀਤੇ।

Advertisement
×