ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 28 ਜੂਨ
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਪ੍ਰਿੰਸੀਪਲ ਡਾ. ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਾਲਜ ਦੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਕ ਰੋਜ਼ਾ ਅੰਤਰਰਾਸ਼ਟਰੀ ਵੈਬਿਨਾਰ ਕਰਵਾਇਆ ਗਿਆ। ‘ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ (ਪੁਰਾਤਨ ਸ੍ਰੋਤਾਂ ਦੇ ਹਵਾਲੇ ਨਾਲ)’ ਵਿਸ਼ੇ ’ਤੇ ਕਰਵਾਏ ਗਏ ਵੈਬਿਨਾਰ ਵਿੱਚ ਡਾ. ਦਲਬੀਰ ਸਿੰਘ ਪਨੂੰ ਕੈਲੇਫੋਰਨੀਆਂ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਵੈਬਿਨਾਰ ਦੌਰਾਨ ਡਾ. ਦਲਬੀਰ ਸਿੰਘ ਪਨੂੰ ਨੇ ਆਪਣੇ ਮੁੱਖ ਭਾਸ਼ਣ ਵਿਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਪ੍ਰਾਚੀਨ ਸਰੋਤਾਂ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ।